Pular para o conteúdo
Publicidade

ਹਿਜ਼ਕੀਏਲ 15

ਇੱਕ ਬੇਕਾਰ ਵੇਲ ਦੇ ਰੂਪ ਵਿੱਚ ਯੇਰੂਸ਼ਲੇਮ

1 ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 2 "ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ? 3 ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ? 4 ਅਤੇ ਜਦੋਂ ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ? 5 ਜੇਕਰ ਇਹ ਕਿਸੇ ਚੀਜ਼ ਲਈ ਲਾਭਦਾਇਕ ਨਹੀਂ ਸੀ ਜਦੋਂ ਉਹ ਪੂਰੀ ਸੀ, ਤਾਂ ਜਦੋਂ ਅੱਗ ਨੇ ਇਸ ਨੂੰ ਸਾੜ ਦਿੱਤਾ ਹੈ ਅਤੇ ਉਹ ਸੜ ਗਈ ਤਾਂ ਇਹ ਹੋਰ ਕਿੰਨਾ ਲਾਭਦਾਇਕ ਹੋਵੇਗੀ।

6 "ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚ ਅੰਗੂਰੀ ਦੀ ਵੇਲ ਨੂੰ ਅੱਗ ਲਈ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਮੈਂ ਯੇਰੂਸ਼ਲੇਮ ਵਿੱਚ ਰਹਿਣ ਵਾਲੇ ਲੋਕਾਂ ਨਾਲ ਵਰਤਾਓ ਕਰਾਂਗਾ। 7 ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ। 8 ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।"

Estes versículos te tocaram? Ore agora!

+581 estão orando agora.

Junte-se à corrente de oração.