Pular para o conteúdo
Publicidade

ਹਿਜ਼ਕੀਏਲ 5

ਨਿਆਂ ਦੇ ਪਰਮੇਸ਼ਵਰ ਦਾ ਉਸਤਰਾ

1 "ਹੇ ਮਨੁੱਖ ਦੇ ਪੁੱਤਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਵਾਲ ਕੱਟਣ ਦੇ ਉਸਤਰੇ ਵਾਂਗੂੰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ ਅਤੇ ਤੱਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਹਨਾਂ ਦੇ ਹਿੱਸੇ ਬਣਾ। 2 ਜਦੋਂ ਤੁਹਾਡੇ ਘੇਰਾਬੰਦੀ ਦੇ ਦਿਨ ਖ਼ਤਮ ਹੋ ਜਾਣ, ਤਾਂ ਉਹਨਾਂ ਦਾ ਤੀਜਾ ਹਿੱਸਾ ਲੈ ਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ। ਫਿਰ ਦੂਜੀ ਵਾਰ ਤੀਜਾ ਹਿੱਸਾ ਲੈ ਕੇ ਤਲਵਾਰ ਦੇ ਨਾਲ ਉਹਨਾਂ ਨੂੰ ਸ਼ਹਿਰ ਦੇ ਇਧਰ-ਉਧਰ ਮਾਰ ਅਤੇ ਰਹਿੰਦਾ ਤੀਜਾ ਹਿੱਸਾ ਹਵਾ ਵਿੱਚ ਖਿਲਾਰ ਦੇ ਅਤੇ ਮੈਂ ਉਹਨਾਂ ਦੇ ਪਿੱਛੇ ਤਲਵਾਰ ਖਿੱਚ ਲਵਾਂਗਾ। 3 ਪਰ ਕੁਝ ਵਾਲ ਲੈ ਕੇ ਉਹਨਾਂ ਨੂੰ ਆਪਣੇ ਕੱਪੜੇ ਦੇ ਪੱਲੇ ਵਿੱਚ ਬੰਨ੍ਹ। 4 ਫਿਰ ਇਹਨਾਂ ਵਿੱਚੋਂ ਥੋੜੇ ਜਿਹੇ ਲੈ ਕੇ ਅੱਗ ਵਿੱਚ ਸੁੱਟ ਕੇ ਸਾੜ ਦੇ ਅਤੇ ਫਿਰ ਉੱਥੋਂ ਅੱਗ ਸਾਰੇ ਇਸਰਾਏਲ ਵਿੱਚ ਫੈਲ ਜਾਵੇਗੀ।

5 "ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਇਹ ਯੇਰੂਸ਼ਲੇਮ ਹੈ, ਜਿਸ ਨੂੰ ਮੈਂ ਕੌਮਾਂ ਦੇ ਵਿਚਕਾਰ ਸਥਾਪਿਤ ਕੀਤਾ, ਉਸ ਦੇ ਆਲੇ-ਦੁਆਲੇ ਦੇ ਦੇਸ਼ ਹਨ। 6 ਫਿਰ ਵੀ ਆਪਣੀ ਦੁਸ਼ਟਤਾ ਵਿੱਚ ਉਸ ਨੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਅਤੇ ਦੇਸ਼ਾਂ ਨਾਲੋਂ ਮੇਰੇ ਹੁਕਮਾਂ ਅਤੇ ਫ਼ਰਮਾਨਾਂ ਦੇ ਵਿਰੁੱਧ ਬਗਾਵਤ ਕੀਤੀ ਹੈ। ਉਸ ਨੇ ਮੇਰੇ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਹੈ ਅਤੇ ਮੇਰੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਹੈ।

7 "ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਤੁਸੀਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਨਾਲੋਂ ਵਧੇਰੇ ਦੁਸ਼ਟਤਾ ਕਰਨ ਵਾਲੇ ਹੋ ਅਤੇ ਮੇਰੀਆਂ ਬਿਧੀਆਂ ਉੱਤੇ ਨਹੀਂ ਚੱਲੇ ਅਤੇ ਮੇਰੇ ਹੁਕਮਾਂ ਨੂੰ ਨਹੀਂ ਮੰਨਿਆ ਸਗੋਂ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਹੁਕਮਾਂ ਉੱਤੇ ਅਮਲ ਕੀਤਾ।

8 "ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ ਕਿ ਵੇਖ, ਮੈਂ ਖੁਦ ਤੇਰੇ ਵਿਰੁੱਧ ਹਾਂ, ਯੇਰੂਸ਼ਲੇਮ ਅਤੇ ਮੈਂ ਕੌਮਾਂ ਦੇ ਸਾਹਮਣੇ ਤੈਨੂੰ ਸਜ਼ਾ ਦੇਵਾਂਗਾ। 9 ਮੈਂ ਤੇਰੀਆਂ ਸਾਰੀਆਂ ਘਿਣਾਉਣੀਆਂ ਮੂਰਤੀਆਂ ਦੇ ਕਾਰਨ, ਮੈਂ ਤੇਰੇ ਨਾਲ ਉਹੀ ਕਰਾਂਗਾ ਜੋ ਮੈਂ ਪਹਿਲਾਂ ਕਦੇ ਨਹੀਂ ਕੀਤਾ ਅਤੇ ਨਾ ਕਦੇ ਫ਼ੇਰ ਕਰਾਂਗਾ। 10 ਇਸ ਲਈ ਤੁਹਾਡੇ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਖਾਣਗੇ, ਅਤੇ ਬੱਚੇ ਆਪਣੇ ਮਾਪਿਆਂ ਨੂੰ ਖਾ ਜਾਣਗੇ। ਮੈਂ ਤੈਨੂੰ ਸਜ਼ਾ ਦੇਵਾਂਗਾ ਅਤੇ ਤੇਰੇ ਸਾਰੇ ਬਚੇ ਹੋਏ ਲੋਕਾਂ ਨੂੰ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ। 11 ਇਸ ਲਈ ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ, ਮੈਨੂੰ ਆਪਣੇ ਜੀਵਨ ਦੀ ਸਹੁੰ, ਕਿਉਂਕਿ ਤੁਸੀਂ ਮੇਰੇ ਪਵਿੱਤਰ ਅਸਥਾਨ ਨੂੰ ਆਪਣੀਆਂ ਸਾਰੀਆਂ ਘਟੀਆ ਮੂਰਤੀਆਂ ਅਤੇ ਘਿਣਾਉਣੇ ਕੰਮਾਂ ਨਾਲ ਪਲੀਤ ਕੀਤਾ ਹੈ, ਇਸ ਲਈ ਮੈਂ ਵੀ ਤੈਨੂੰ ਨੁਕਸਾਨ ਪਹੁੰਚਾਵਾਂਗਾ ਅਤੇ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਮੈਂ ਕਦੇ ਵੀ ਤਰਸ ਨਹੀਂ ਕਰਾਂਗਾ। 12 ਤੇਰੇ ਲੋਕਾਂ ਦਾ ਤੀਜਾ ਹਿੱਸਾ ਮਹਾਂਮਾਰੀ ਨਾਲ ਮਰ ਜਾਵੇਗਾ ਅਤੇ ਕਾਲ ਉਹਨਾਂ ਨੂੰ ਤੇਰੇ ਵਿਚਕਾਰ ਭੱਖ ਲਵੇਗਾ; ਤੀਜਾ ਹਿੱਸਾ ਤੇਰੇ ਦੁਆਲੇ ਦੀ ਤਲਵਾਰ ਨਾਲ ਡਿੱਗ ਪਵੇਗਾ, ਤੀਜਾ ਹਿੱਸਾ ਸਾਰੀਆਂ ਦਿਸ਼ਾਵਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਉਹਨਾਂ ਦੇ ਪਿੱਛੇ ਖਿੱਚ ਲਵਾਂਗਾ।

13 "ਤਦ ਮੇਰਾ ਕ੍ਰੋਧ ਬੰਦ ਹੋ ਜਾਵੇਗਾ ਅਤੇ ਮੇਰਾ ਗੁੱਸਾ ਉਹਨਾਂ ਉੱਤੇ ਸ਼ਾਂਤ ਹੋ ਜਾਵੇਗਾ, ਅਤੇ ਮੈਂ ਬਦਲਾ ਲਵਾਂਗਾ ਅਤੇ ਜਦੋਂ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਖ਼ਤਮ ਹੋ ਜਾਵੇਗਾ, ਤਾਂ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਆਪਣੇ ਜੋਸ਼ ਨਾਲ ਬੋਲਿਆ ਹੈ।

14 "ਮੈਂ ਤੇਰੇ ਆਲੇ-ਦੁਆਲੇ ਦੀਆਂ ਕੌਮਾਂ ਵਿੱਚ ਤੈਨੂੰ ਤਬਾਹੀ ਅਤੇ ਬਦਨਾਮੀ ਦਾ ਕਾਰਨ ਬਣਾ ਦਿਆਂਗਾ, ਸਾਰੇ ਲੰਘਣ ਵਾਲਿਆਂ ਦੀਆਂ ਨਜ਼ਰਾਂ ਵਿੱਚ। 15 ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ। ਮੈਂ, ਯਾਹਵੇਹ ਨੇ ਇਹ ਆਖਿਆ ਹੈ। 16 ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ। 17 ਮੈਂ ਤੇਰੇ ਵਿਰੁੱਧ ਕਾਲ ਅਤੇ ਜੰਗਲੀ ਜਾਨਵਰ ਭੇਜਾਂਗਾ, ਅਤੇ ਉਹ ਤੈਨੂੰ ਬੇ-ਔਲਾਦ ਛੱਡ ਦੇਣਗੇ। ਬਿਪਤਾ ਅਤੇ ਖੂਨ-ਖਰਾਬਾ ਤੁਹਾਡੇ ਵਿੱਚ ਫੈਲ ਜਾਵੇਗਾ, ਅਤੇ ਮੈਂ ਤੁਹਾਡੇ ਵਿਰੁੱਧ ਤਲਵਾਰ ਲਿਆਵਾਂਗਾ। ਮੈਂ ਯਾਹਵੇਹ ਨੇ ਇਹ ਬੋਲਿਆ ਹੈ।"

Estes versículos te tocaram? Ore agora!

+581 estão orando agora.

Junte-se à corrente de oração.