Pular para o conteúdo
Publicidade

ਹਿਜ਼ਕੀਏਲ 6

ਇਸਰਾਏਲ ਦੇ ਪਹਾੜਾਂ ਲਈ ਤਬਾਹੀ

1 ਯਾਹਵੇਹ ਦਾ ਬਚਨ ਮੇਰੇ ਕੋਲ ਆਇਆ: 2 "ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਪਣਾ ਮੂੰਹ ਕਰ ਅਤੇ ਭਵਿੱਖਬਾਣੀ ਕਰ; 3 ਤੂੰ ਆਖ, ਹੇ ਇਸਰਾਏਲ ਦੇ ਪਰਬਤੋਂ, ਸਰਬਸ਼ਕਤੀਮਾਨ ਯਾਹਵੇਹ ਦਾ ਬਚਨ ਸੁਣੋ! ਸਰਬਸ਼ਕਤੀਮਾਨ ਯਾਹਵੇਹ ਪਹਾੜਾਂ, ਟਿੱਲਿਆਂ, ਨਾਲਿਆਂ ਅਤੇ ਵਾਦੀਆਂ ਨੂੰ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ, ਹਾਂ, ਮੈਂ ਹੀ ਤੁਹਾਡੇ ਉੱਤੇ ਤਲਵਾਰ ਚਲਾਵਾਂਗਾ ਅਤੇ ਤੁਹਾਡੇ ਉੱਚੇ ਸਥਾਨਾਂ ਨੂੰ ਨਾਸ ਕਰਾਂਗਾ। 4 ਤੁਹਾਡੀਆਂ ਜਗਵੇਦੀਆਂ ਢਾਹ ਦਿੱਤੀਆਂ ਜਾਣਗੀਆਂ ਅਤੇ ਤੁਹਾਡੀਆਂ ਧੂਪ ਦੀਆਂ ਜਗਵੇਦੀਆਂ ਤੋੜ ਦਿੱਤੀਆਂ ਜਾਣਗੀਆਂ ਅਤੇ ਮੈਂ ਤੁਹਾਡੇ ਲੋਕਾਂ ਨੂੰ ਤੁਹਾਡੀਆਂ ਮੂਰਤੀਆਂ ਦੇ ਸਾਹਮਣੇ ਮਾਰ ਦਿਆਂਗਾ। 5 ਮੈਂ ਇਸਰਾਏਲੀਆਂ ਦੀਆਂ ਲਾਸ਼ਾਂ ਨੂੰ ਉਹਨਾਂ ਦੀਆਂ ਮੂਰਤੀਆਂ ਅੱਗੇ ਰੱਖ ਦਿਆਂਗਾ, ਅਤੇ ਤੁਹਾਡੀਆਂ ਹੱਡੀਆਂ ਨੂੰ ਤੁਹਾਡੀਆਂ ਜਗਵੇਦੀਆਂ ਦੁਆਲੇ ਖਿਲਾਰ ਦਿਆਂਗਾ। 6 ਤੁਹਾਡੇ ਰਹਿਣ ਦੇ ਸਾਰੇ ਇਲਾਕੇ ਦੇ ਸ਼ਹਿਰ ਉੱਜੜ ਜਾਣਗੇ ਅਤੇ ਉੱਚੇ ਸਥਾਨ ਵਿਰਾਨ ਹੋ ਜਾਣਗੇ, ਤਾਂ ਜੋ ਤੁਹਾਡੀਆਂ ਜਗਵੇਦੀਆਂ ਉਜਾੜ ਦਿੱਤੀਆਂ ਜਾਣਗੀਆਂ ਅਤੇ ਤਬਾਹ ਹੋ ਜਾਣਗੀਆਂ, ਤੁਹਾਡੀਆਂ ਮੂਰਤੀਆਂ ਨੂੰ ਤੋੜ ਦਿੱਤੀਆਂ ਜਾਣਗੀਆਂ ਅਤੇ ਬਰਬਾਦ ਕੀਤੀਆਂ ਜਾਣਗੀਆਂ, ਤੁਹਾਡੀਆਂ ਧੂਪ ਜਗਵੇਦੀਆਂ ਨੂੰ ਤੋੜ ਦਿੱਤਾ ਜਾਵੇਗਾ, ਅਤੇ ਜੋ ਕੁਝ ਤੁਸੀਂ ਬਣਾਇਆ ਹੈ ਮਿਟਾ ਦਿੱਤਾ ਜਾਵੇਗਾ। 7 ਤੁਹਾਡੇ ਲੋਕ ਤੁਹਾਡੇ ਵਿੱਚ ਮਾਰੇ ਜਾਣਗੇ, ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਹਾਂ।

8 " ‘ਪਰ ਮੈਂ ਕਈਆਂ ਨੂੰ ਛੱਡਾਂਗਾ, ਕਿਉਂਕਿ ਤੁਹਾਡੇ ਵਿੱਚੋਂ ਕੁਝ ਤਲਵਾਰ ਤੋਂ ਬਚ ਜਾਣਗੇ ਜਦੋਂ ਤੁਸੀਂ ਦੇਸ਼ਾਂ ਅਤੇ ਕੌਮਾਂ ਵਿੱਚ ਖਿੰਡ ਜਾਓਗੇ। 9 ਤਦ ਉਹਨਾਂ ਕੌਮਾਂ ਵਿੱਚ ਜਿੱਥੇ ਉਹਨਾਂ ਨੂੰ ਗ਼ੁਲਾਮ ਬਣਾਇਆ ਗਿਆ ਹੈ, ਜਿਹੜੇ ਬਚ ਗਏ ਹਨ ਉਹ ਮੈਨੂੰ ਯਾਦ ਕਰਨਗੇ ਮੈਂ ਉਹਨਾਂ ਦੇ ਵਿਭਚਾਰੀ ਦਿਲਾਂ ਦੁਆਰਾ, ਜੋ ਮੇਰੇ ਤੋਂ ਦੂਰ ਹੋ ਗਏ ਹਨ, ਅਤੇ ਉਹਨਾਂ ਦੀਆਂ ਅੱਖਾਂ ਦੁਆਰਾ, ਜਿਨ੍ਹਾਂ ਨੇ ਉਹਨਾਂ ਦੀਆਂ ਮੂਰਤੀਆਂ ਦੀ ਕਾਮਨਾ ਕੀਤੀ ਅਤੇ ਉਦਾਸ ਕੀਤਾ ਹੈ। ਉਹ ਆਪਣੇ ਆਪ ਨੂੰ ਉਸ ਬੁਰਿਆਈ ਲਈ ਅਤੇ ਆਪਣੇ ਸਾਰੇ ਘਿਣਾਉਣੇ ਕੰਮਾਂ ਲਈ ਨਫ਼ਰਤ ਕਰਨਗੇ। 10 ਅਤੇ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ; ਮੈਂ ਉਹਨਾਂ ਉੱਤੇ ਇਹ ਬਿਪਤਾ ਲਿਆਉਣ ਦੀ ਵਿਅਰਥ ਧਮਕੀ ਨਹੀਂ ਦਿੱਤੀ।

11 " ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਆਪਣੇ ਹੱਥ ਇਕੱਠੇ ਕਰੋ ਅਤੇ ਆਪਣੇ ਪੈਰਾਂ ਤੇ ਮੋਹਰ ਲਗਾਓ ਅਤੇ ਪੁਕਾਰੋ "ਹਾਏ!" ਇਸਰਾਏਲ ਦੇ ਲੋਕਾਂ ਦੇ ਸਾਰੇ ਦੁਸ਼ਟ ਅਤੇ ਘਿਣਾਉਣੇ ਕੰਮਾਂ ਦੇ ਕਾਰਨ, ਕਿਉਂਕਿ ਉਹ ਤਲਵਾਰ, ਕਾਲ ਅਤੇ ਬਵਾ ਨਾਲ ਡਿੱਗਣਗੇ। 12 ਜਿਹੜਾ ਦੂਰ ਹੈ ਉਹ ਬਵਾ ਨਾਲ ਮਰ ਜਾਵੇਗਾ ਅਤੇ ਜਿਹੜਾ ਨੇੜੇ ਹੈ ਉਹ ਤਲਵਾਰ ਨਾਲ ਮਰ ਜਾਵੇਗਾ, ਅਤੇ ਜਿਹੜਾ ਬਚਿਆ ਹੋਇਆ ਹੈ ਉਹ ਕਾਲ ਨਾਲ ਮਰ ਜਾਵੇਗਾ। ਇਸੇ ਤਰ੍ਹਾਂ ਮੈਂ ਉਹਨਾਂ ਉੱਤੇ ਆਪਣਾ ਕ੍ਰੋਧ ਪਾਵਾਂਗਾ। 13 ਜਦ ਉਹਨਾਂ ਦੇ ਵੱਢੇ ਹੋਏ ਬੰਦੇ ਹਰੇਕ ਉੱਚੇ ਟਿੱਲੇ ਅਤੇ ਪਹਾੜਾਂ ਦੀਆਂ ਸਾਰੀਆਂ ਚੋਟੀਆਂ ਉੱਤੇ, ਹਰੇਕ ਹਰੇ ਰੁੱਖ ਦੇ ਹੇਠ ਅਤੇ ਹਰੇਕ ਸੰਘਣੇ ਬਲੂਤ ਦੇ ਹੇਠਾਂ, ਹਰ ਥਾਂ ਜਿੱਥੇ ਉਹ ਆਪਣੇ ਸਾਰੇ ਬੁੱਤਾਂ ਦੇ ਲਈ ਸੁਗੰਧੀ ਧੁਖਾਉਂਦੇ ਸਨ, ਉਹਨਾਂ ਬੁੱਤਾਂ ਦੇ ਵਿੱਚ ਉਹਨਾਂ ਦੀਆਂ ਜਗਵੇਦੀਆਂ ਦੇ ਚਾਰੇ ਪਾਸੇ ਪਏ ਹੋਣਗੇ, ਤਦ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ। 14 ਅਤੇ ਮੈਂ ਉਹਨਾਂ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਦੇਸ ਨੂੰ ਉਜਾੜ ਤੋਂ ਲੈ ਕੇ ਦਿਬਲਾਹ ਤੱਕ, ਜਿੱਥੇ ਵੀ ਉਹ ਰਹਿਣਗੇ, ਬਰਬਾਦ ਕਰ ਦਿਆਂਗਾ। ਤਦ ਉਹ ਜਾਣ ਲੈਣਗੇ ਕਿ ਮੈਂ ਹੀ ਯਾਹਵੇਹ ਹਾਂ।’ "

Estes versículos te tocaram? Ore agora!

+581 estão orando agora.

Junte-se à corrente de oração.