3 ਤਦ ਅਬਰਾਮ ਮੂੰਹ ਦੇ ਭਾਰ ਡਿੱਗ ਪਿਆ ਅਤੇ ਪਰਮੇਸ਼ਵਰ ਨੇ ਉਸ ਨੂੰ ਆਖਿਆ, 4 "ਮੇਰਾ ਤੇਰੇ ਨਾਲ ਇਹ ਨੇਮ ਹੈ ਤੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਹੋਵੇਂਗਾ। 5 ਹੁਣ ਤੈਨੂੰ ਅਬਰਾਮ17:5 ਅਬਰਾਮ ਅਰਥ ਮਹਾਨ ਪਿਤਾ ਨਹੀਂ ਕਿਹਾ ਜਾਵੇਗਾ ਤੇਰਾ ਨਾਮ ਅਬਰਾਹਾਮ17:5 ਅਬਰਾਹਾਮ ਅਰਥ ਬਹੁਤਿਆਂ ਦਾ ਪਿਤਾ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ। 6 ਮੈਂ ਤੈਨੂੰ ਬਹੁਤ ਫਲਦਾਇਕ ਬਣਾਵਾਂਗਾ, ਮੈਂ ਤੇਰੇ ਵਿੱਚੋਂ ਕੌਮਾਂ ਬਣਾਵਾਂਗਾ ਅਤੇ ਤੇਰੇ ਵਿੱਚੋਂ ਰਾਜੇ ਨਿੱਕਲਣਗੇ। 7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਹਨਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਜੋ ਕਿ ਤੇਰਾ ਪਰਮੇਸ਼ਵਰ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ ਦਾ ਪਰਮੇਸ਼ਵਰ ਹੋਵਾਂਗਾ। 8 ਕਨਾਨ ਦੀ ਸਾਰੀ ਧਰਤੀ ਜਿੱਥੇ ਤੁਸੀਂ ਹੁਣ ਪਰਦੇਸੀ ਹੋ ਕੇ ਵੱਸਦੇ ਹੋ, ਮੈਂ ਤੈਨੂੰ ਅਤੇ ਤੇਰੇ ਤੋਂ ਬਾਅਦ ਤੇਰੇ ਉੱਤਰਾਧਿਕਾਰੀਆਂ ਨੂੰ ਸਦੀਪਕ ਅਧਿਕਾਰ ਵਜੋਂ ਦੇ ਦਿਆਂਗਾ ਅਤੇ ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।"
9 ਤਦ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, "ਤੂੰ ਮੇਰੇ ਨੇਮ ਦੀ ਪਾਲਣਾ ਕਰ ਤੂੰ ਅਤੇ ਤੇਰੇ ਤੋਂ ਬਾਅਦ ਆਉਣ ਵਾਲੀਆਂ ਪੀੜ੍ਹੀਆਂ ਇਸ ਨੇਮ ਦੀ ਪਾਲਣਾ ਕਰਨ। 10 ਇਹ ਮੇਰਾ ਨੇਮ ਤੇਰੇ ਨਾਲ ਅਤੇ ਤੇਰੇ ਤੋਂ ਬਾਅਦ ਤੇਰੀ ਸੰਤਾਨ ਨਾਲ ਹੈ, ਜਿਸ ਨੇਮ ਦੀ ਤੂੰ ਪਾਲਣਾ ਕਰਨੀ ਹੈ: ਤੁਹਾਡੇ ਵਿੱਚੋਂ ਹਰੇਕ ਪੁਰਖ ਦੀ ਸੁੰਨਤ ਕੀਤੀ ਜਾਵੇ। 11 ਤੁਸੀਂ ਆਪਣੇ ਬਦਨ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।