7 ਮੁਸ਼ਕਲਾਂ ਨੂੰ ਅਨੁਸ਼ਾਸਨ ਸਮਝ ਕੇ ਸਹਿਣਾ; ਪਰਮੇਸ਼ਵਰ ਤੁਹਾਡੇ ਨਾਲ ਆਪਣੇ ਬੱਚਿਆਂ ਵਾਂਗ ਵਿਵਹਾਰ ਕਰਦਾ ਹੈ। ਕਿ ਭਲਾ ਬੱਚਿਆਂ ਨੂੰ ਉਹਨਾਂ ਦੇ ਪਿਤਾ ਦੁਆਰਾ ਅਨੁਸ਼ਾਸਿਤ ਨਹੀਂ ਕੀਤਾ ਜਾਂਦਾ? 8 ਅਨੁਸ਼ਾਸਨ ਵਿੱਚੋਂ ਸਾਰੇ ਲੰਘਦੇ ਹਨ ਜੇ ਕੋਈ ਅਨੁਸ਼ਾਸਨ ਵਿੱਚੋਂ ਨਹੀਂ ਲੰਘਦਾ ਹੈ ਤਾਂ ਤੁਸੀਂ ਜਾਇਜ਼ ਨਹੀਂ, ਨਾ ਹੀ ਸੱਚੇ ਪੁੱਤਰ ਅਤੇ ਧੀਆਂ ਹੋ। 9 ਇਸ ਤੋਂ ਇਲਾਵਾ, ਸਾਡੇ ਸਾਰਿਆਂ ਦੇ ਮਨੁੱਖੀ ਪਿਤਾ ਹਨ ਜਿਨ੍ਹਾਂ ਨੇ ਸਾਨੂੰ ਅਨੁਸ਼ਾਸਿਤ ਕੀਤਾ ਅਤੇ ਅਸੀਂ ਇਸ ਦੇ ਲਈ ਉਹਨਾਂ ਦਾ ਆਦਰ ਕਰਦੇ ਹਾਂ। ਸਾਨੂੰ ਆਤਮਾਵਾਂ ਦੇ ਪਿਤਾ ਦੇ ਅੱਗੇ ਕਿੰਨਾ ਜ਼ਿਆਦਾ ਅਧੀਨ ਹੋਣਾ ਚਾਹੀਦਾ ਹੈ ਅਤੇ ਜੀਉਣਾ ਚਾਹੀਦਾ ਹੈ! 10 ਉਹਨਾਂ ਨੇ ਆਪਣੀ ਸਮਝ ਦੇ ਅਨੁਸਾਰ ਥੋੜ੍ਹੇ ਸਮੇਂ ਲਈ ਸਾਨੂੰ ਅਨੁਸ਼ਾਸਿਤ ਕੀਤਾ; ਪਰ ਪਰਮੇਸ਼ਵਰ ਸਾਡੇ ਭਲੇ ਲਈ ਸਾਨੂੰ ਤਾੜਦਾ ਹੈ, ਤਾਂ ਜੋ ਅਸੀਂ ਉਸ ਦੀ ਪਵਿੱਤਰਤਾਈ ਵਿੱਚ ਭਾਗੀ ਬਣੀਏ।
Publicidade
ਇਬਰਾਨੀਆਂ 12
Estes versículos te tocaram? Ore agora!
+581 estão orando agora.
Junte-se à corrente de oração.