12 ਹੇ ਭਰਾਵੋ ਅਤੇ ਭੈਣੋ, ਇਸ ਵੱਲ ਧਿਆਨ ਦਿਓ ਕਿ ਤੁਹਾਡੇ ਵਿੱਚੋਂ ਕਿਸੇ ਦਾ ਵੀ ਪਾਪੀ, ਜਾਂ ਅਵਿਸ਼ਵਾਸੀ ਦਿਲ ਨਾ ਹੋਵੇ ਤਾਂ ਜੋ ਤੁਸੀਂ ਜਿਉਂਦੇ ਪਰਮੇਸ਼ਵਰ ਤੋਂ ਦੂਰ ਨਾ ਹੋ ਜਾਵੋ। 13 ਪਰ ਰੋਜ਼ਾਨਾ ਇੱਕ-ਦੂਜੇ ਨੂੰ ਉਤਸ਼ਾਹਿਤ ਕਰੋ, ਜਿੰਨਾ ਚਿਰ ਇਸ ਨੂੰ "ਅੱਜ" ਦਾ ਦਿਨ ਕਿਹਾ ਜਾਂਦਾ ਹੈ, ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਪਾਪ ਦੇ ਧੋਖੇ ਨਾਲ ਕਠੋਰ ਨਾ ਹੋਵੇ।