Publicidade

Judas 1

1 ਯਹੂਦਾਹ, ਜਿਹੜਾ ਯਿਸ਼ੂ ਮਸੀਹ ਦਾ ਇੱਕ ਸੇਵਕ ਅਤੇ ਯਾਕੋਬ ਦਾ ਛੋਟਾ ਭਰਾ ਹਾਂ।

ਉਨ੍ਹਾਂ ਲੋਕਾਂ ਲਈ ਇਹ ਪੱਤਰ ਜਿਹੜੇ ਬੁਲਾਏ ਗਏ ਅਤੇ ਜਿਹੜੇ ਸਾਡੇ ਪਰਮੇਸ਼ਵਰ ਪਿਤਾ ਵਿੱਚ ਪਿਆਰੇ ਹਨ ਅਤੇ ਯਿਸ਼ੂ ਮਸੀਹ ਵਿੱਚ ਬਚਾਏ ਗਏ ਹਨ:

2 ਦਯਾ, ਸ਼ਾਂਤੀ ਅਤੇ ਪਿਆਰ ਤੁਹਾਨੂੰ ਬਹੁਤਾਤ ਨਾਲ ਮਿਲਦਾ ਰਹੇ।

ਅਧਰਮੀ ਲੋਕਾਂ ਦਾ ਪਾਪ ਅਤੇ ਕਿਆਮਤ

3 ਹੇ ਪਿਆਰੇ ਦੋਸਤੋ, ਜਦੋਂ ਮੈਂ ਤੁਹਾਨੂੰ ਮੁਕਤੀ ਬਾਰੇ ਲਿਖਣ ਦੀ ਬਹੁਤ ਲਗਨ ਨਾਲ ਕੋਸ਼ਿਸ਼ ਕਰ ਰਿਹਾ ਸੀ ਜਿਸ ਵਿੱਚ ਅਸੀਂ ਸਾਰੇ ਸਾਂਝੇ ਹਾਂ; ਇਸ ਲਈ ਮੈਂ ਤੁਹਾਨੂੰ ਇਹ ਸਮਝਾਉਣਾ ਜ਼ਰੂਰੀ ਸਮਝਿਆ ਕਿ ਤੁਹਾਨੂੰ ਉਹ ਵਿਸ਼ਵਾਸ ਪ੍ਰਾਪਤ ਕਰਨ ਦੀ ਪੂਰੀ ਕੋਸ਼ਿਸ਼ ਕਰਨੀ ਚਾਹੀਦੀ ਹੈ ਜੋ ਕਦੇ ਪਵਿੱਤਰ ਲੋਕਾਂ ਨੂੰ ਸੌਂਪਿਆ ਗਿਆ ਸੀ। 4 ਕੁਝ ਵਿਅਕਤੀਆਂ ਲਈ ਜਿਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਬਚਨ ਵਿੱਚ ਲਿਖੀ ਗਈ ਸੀ, ਉਹ ਗੁਪਤ ਰੂਪ ਵਿੱਚ ਤੁਹਾਡੇ ਵਿਚਕਾਰ ਆ ਗਏ ਹਨ। ਉਹ ਸ਼ੈਤਾਨੀ ਲੋਕ ਹਨ, ਜਿਹੜੇ ਸਾਡੇ ਪਰਮੇਸ਼ਵਰ ਦੀ ਕਿਰਪਾ ਨੂੰ ਉਲਟਾ ਕਰਕੇ ਦੁਸ਼ਟਤਾ ਵਿੱਚ ਬਦਲ ਦਿੰਦੇ ਹਨ ਅਤੇ ਸਾਡੇ ਯਿਸ਼ੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।

5 ਹਾਲਾਂਕਿ ਤੁਸੀਂ ਪਹਿਲਾਂ ਹੀ ਇਹ ਸਭ ਜਾਣਦੇ ਹੋ, ਤਾਂ ਵੀ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਇੱਕ ਸਮੇਂ ਪ੍ਰਭੂ ਨੇ ਆਪਣੇ ਲੋਕਾਂ ਨੂੰ ਮਿਸਰ ਦੇਸ਼ ਤੋਂ ਬਾਹਰ ਕੱਢਿਆ, ਪਰ ਬਾਅਦ ਵਿੱਚ ਉਨ੍ਹਾਂ ਲੋਕਾਂ ਦਾ ਨਾਸ਼ ਕਰ ਦਿੱਤਾ ਜਿਹੜੇ ਵਿਸ਼ਵਾਸ ਨਹੀਂ ਕਰਦੇ ਸਨ। 6 ਅਤੇ ਪਰਮੇਸ਼ਵਰ ਨੇ ਦੂਤਾਂ ਨੂੰ ਜਿਨ੍ਹਾਂ ਨੇ ਆਪਣਾ ਅਹੁਦਾ ਕਾਇਮ ਨਹੀਂ ਰੱਖਿਆ ਬਲਕਿ ਉਨ੍ਹਾਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਸੀ। ਉਨ੍ਹਾਂ ਨੂੰ ਉਸ ਨੇ ਘੁੱਪ ਹਨੇਰੇ ਵਿੱਚ ਰੱਖਿਆ ਹੈ, ਅਤੇ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਦੇ ਲਈ ਸੰਗਲਾਂ ਨਾਲ ਬੰਨ੍ਹਿਆ ਹੋਇਆ ਹੈ। 7 ਇਸੇ ਤਰ੍ਹਾਂ, ਸੋਦੋਮ ਅਤੇ ਅਮੂਰਾਹ ਅਤੇ ਆਸ-ਪਾਸ ਦੇ ਕਸਬਿਆਂ ਨੇ ਆਪਣੇ ਆਪ ਨੂੰ ਜਿਨਸੀ ਅਨੈਤਿਕਤਾ ਅਤੇ ਭ੍ਰਿਸ਼ਟਾਚਾਰ ਦੇ ਹਵਾਲੇ ਕਰ ਦਿੱਤਾ ਹੈ। ਇਹ ਉਨ੍ਹਾਂ ਲੋਕਾਂ ਦੇ ਲਈ ਨਮੂਨੇ ਵਜੋਂ ਸੇਵਾ ਕਰਦੇ ਹਨ ਜੋ ਸਦੀਪਕ ਅੱਗ ਦੀ ਸਜ਼ਾ ਭੋਗਦੇ ਹਨ।

8 ਇਸੇ ਤਰ੍ਹਾਂ, ਆਪਣੇ ਸੁਪਨਿਆਂ ਦੇ ਜ਼ੋਰ ਤੇ, ਇਹ ਅਧਰਮੀ ਲੋਕ ਆਪਣੇ ਸਰੀਰ ਨੂੰ ਭਰਿਸ਼ਟ ਕਰਦੇ ਹਨ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ। 9 ਪਰ ਪਰਮੇਸ਼ਵਰ ਦਾ ਇੱਕ ਮਹਾਂ ਦੂਤ ਮਿਕਾਏਲ, ਜਦੋਂ ਉਹ ਦੁਸ਼ਟ ਨਾਲ ਮੋਸ਼ੇਹ ਦੀ ਲਾਸ਼ ਬਾਰੇ ਵਿਵਾਦ ਕਰ ਰਿਹਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ, ਪਰ ਇਹ ਕਿਹਾ, "ਪ੍ਰਭੂ ਤੈਨੂੰ ਆਪ ਝਿੜਕੇ!" 10 ਫਿਰ ਵੀ ਇਹ ਲੋਕ ਕੁਫ਼ਰ ਬੋਲਦੇ ਹਨ ਜਿਨ੍ਹਾਂ ਨੂੰ ਉਹ ਨਹੀਂ ਸਮਝਦੇ, ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ਼ ਹੋ ਜਾਂਦੇ ਹਨ।

11 ਉਨ੍ਹਾਂ ਉੱਤੇ ਹਾਏ! ਉਨ੍ਹਾਂ ਨੇ ਕਾਇਨ ਦਾ ਰਸਤਾ ਅਪਣਾਇਆ ਹੈ; ਮੁਨਾਫ਼ੇ ਦੇ ਲਈ ਉਹ ਬਿਲਆਮ ਦੇ ਭਰਮ ਵਿੱਚ ਭੱਜੇ ਹਨ; ਉਹ ਕੋਰਾਹ ਦੀ ਬਗਾਵਤ ਵਿੱਚ ਤਬਾਹ ਹੋ ਗਏ ਸਨ।

12 ਇਹ ਲੋਕ ਤੁਹਾਡੇ ਪਿਆਰ ਦੀ ਦਾਵਤ ਦੇ ਭੋਜਨ ਤੇ ਦਾਗ਼ ਹਨ, ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹਨ, ਇਹ ਚਰਵਾਹੇ ਜੋ ਸਿਰਫ ਆਪਣੇ ਆਪ ਦੇ ਢਿੱਡ ਭਰਦੇ ਹਨ। ਉਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਉਹ ਪੱਤਝੜ ਦੇ ਰੁੱਤ ਦੇ ਦਰੱਖ਼ਤ ਹਨ ਜੋ ਫ਼ਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ। 13 ਉਹ ਸਮੁੰਦਰ ਦੀਆਂ ਜੰਗਲੀ ਲਹਿਰਾਂ ਦੇ ਸਮਾਨ ਹਨ, ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੇ ਹਨ; ਇਹ ਭਟਕਣ ਵਾਲੇ ਤਾਰੇ ਹਨ, ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨੇਰਾ ਰੱਖਿਆ ਹੋਇਆ ਹੈ।

14 ਹਨੋਖ, ਆਦਮ ਤੋਂ ਸੱਤਵੀਂ ਪੀਹੜੀ ਦਾ ਸੀ, ਜਿਸ ਨੇ ਉਨ੍ਹਾਂ ਬਾਰੇ ਭਵਿੱਖਬਾਣੀ ਕੀਤੀ ਸੀ: "ਕਿ ਵੇਖੋ, ਪ੍ਰਭੂ ਆਪਣੇ ਲੱਖਾਂ ਪਵਿੱਤਰ ਲੋਕਾਂ ਨਾਲ ਆ ਰਿਹਾ ਹੈ। 15 ਸਾਰੀਆਂ ਜ਼ਿੰਦਗੀਆਂ ਦਾ ਨਿਆਂ ਕਰਨ ਲਈ, ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਪਰਮੇਸ਼ਵਰ ਦੇ ਵਿਰੁੱਧ ਬੋਲੀਆਂ ਸਨ, ਦੋਸ਼ੀ ਠਹਿਰਾਵੇ।" 16 ਇਹ ਲੋਕ ਬੁੜ-ਬੁੜ ਕਰਨ ਅਤੇ ਕਸੂਰ ਲੱਭਣ ਵਾਲੇ ਹਨ; ਉਹ ਆਪਣੀਆਂ ਬੁਰੀਆਂ ਇੱਛਾਵਾਂ ਦੇ ਪਿੱਛੇ ਚੱਲਦੇ ਹਨ; ਉਹ ਆਪਣੇ ਮੂੰਹ ਵਿੱਚੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।

ਦ੍ਰਿੜ ਰਹਿਣ ਲਈ ਇੱਕ ਬੁਲਾਹਟ

17 ਪਰ ਹੇ ਪਿਆਰੇ ਮਿੱਤਰੋ, ਯਾਦ ਰੱਖੋ ਕਿ ਇਹ ਗੱਲਾਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਦੱਸੀਆਂ। 18 ਉਨ੍ਹਾਂ ਨੇ ਤੁਹਾਨੂੰ ਕਿਹਾ ਸੀ, "ਕਿ ਅੰਤ ਦੇ ਸਮੇਂ ਵਿੱਚ ਮਖੌਲ ਕਰਨ ਵਾਲੇ ਹੋਣਗੇ ਜੋ ਆਪਣੀਆਂ ਖੁਦ ਦੀਆਂ ਦੁਸ਼ਟ ਇੱਛਾਵਾਂ ਦੇ ਅਨੁਸਾਰ ਚੱਲਣਗੇ।" 19 ਇਹ ਉਹ ਲੋਕ ਹਨ ਜੋ ਤੁਹਾਡੇ ਵਿੱਚ ਫੁੱਟਾ ਪਾਉਂਦੇ ਹਨ, ਜਿਹੜੇ ਸਰੀਰਕ ਹਨ, ਜਿਨ੍ਹਾਂ ਵਿੱਚ ਪਰਮੇਸ਼ਵਰ ਦਾ ਆਤਮਾ ਨਹੀਂ।

20 ਹੇ ਪਿਆਰੇ ਮਿੱਤਰੋ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ। 21 ਆਪਣੇ ਆਪ ਨੂੰ ਪਰਮੇਸ਼ਵਰ ਦੇ ਪਿਆਰ ਵਿੱਚ ਬਣਾਈ ਰੱਖੋ ਕਿਉਂਕਿ ਤੁਸੀਂ ਸਾਡੇ ਸਦੀਵੀ ਜੀਵਨ ਲਿਆਉਣ ਲਈ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।

22 ਉਹ ਜਿਹੜੇ ਵਿਸ਼ਵਾਸ ਕਰਨ ਬਾਰੇ ਸ਼ੱਕ ਕਰਦੇ ਹਨ, ਉਹਨਾਂ ਉੱਤੇ ਦਯਾ ਕਰੋ; 23 ਦੂਜਿਆਂ ਨੂੰ ਅੱਗ ਵਿੱਚੋਂ ਖਿੱਚ ਧੂੰਹ ਕੇ ਬਚਾਓ; ਦੂਸਰਿਆ ਤੇ ਦਯਾ ਕਰੋ, ਅਤੇ ਉਸ ਬਸਤਰ ਤੋਂ ਵੀ ਜਿਹੜੇ ਸਰੀਰ ਦੁਆਰਾ ਕਲੰਕਿਤ ਹੋਏ ਹਨ ਕੱਪੜਿਆਂ ਤੋਂ ਵੀ ਘ੍ਰਿਣਾ ਕਰੋ।

ਬਰਕਤ ਦੇ ਵਚਨ

24 ਉਹ ਹੈ ਜੋ ਤੁਹਾਨੂੰ ਠੋਕਰ ਤੋਂ ਬਚਾਉਣ ਦੇ ਯੋਗ ਹੈ ਅਤੇ ਤੁਹਾਨੂੰ ਉਸ ਦੀ ਸ਼ਾਨਦਾਰ ਮੌਜੂਦਗੀ ਸਾਹਮਣੇ ਤੁਹਾਨੂੰ ਬਿਨਾਂ ਕਿਸੇ ਗਲਤੀ ਦੇ ਅਤੇ ਬੜੇ ਆਨੰਦ ਨਾਲ ਪੇਸ਼ ਕਰਨ ਦੇ ਯੋਗ ਹੈ। 25 ਸਾਡੇ ਮੁਕਤੀਦਾਤਾ ਕੇਵਲ ਇੱਕੋ ਹੀ ਪਰਮੇਸ਼ਵਰ ਦੀ ਮਹਿਮਾ, ਮਹਾਨਤਾ, ਸ਼ਕਤੀ ਅਤੇ ਅਧਿਕਾਰ ਯਿਸ਼ੂ ਮਸੀਹ ਸਾਡੇ ਪ੍ਰਭੂ ਰਾਹੀਂ, ਸਾਰੇ ਯੁੱਗਾਂ ਤੋਂ ਪਹਿਲਾਂ, ਹੁਣ ਅਤੇ ਸਦਾ ਲਈ ਹੋਵੇ! ਆਮੀਨ।

Veja também

Publicidade
Judas
Ver todos os capítulos de Judas
Bíblia Online Bíblia Online

Bíblia Online • Versão: 2026-06-16_18-40-07-