13 ਅਤੇ ਜੋ ਵੀ ਤੁਸੀਂ ਮੇਰੇ ਨਾਮ ਤੇ ਮੰਗੋਂਗੇ ਮੈਂ ਕਰਾਂਗਾ, ਤਾਂ ਜੋ ਪੁੱਤਰ ਵਿੱਚ ਪਿਤਾ ਦੀ ਵਡਿਆਈ ਹੋਵੇ। 14 ਤੁਸੀਂ ਮੇਰੇ ਨਾਮ ਤੇ ਕੁਝ ਵੀ ਮੰਗੋਂਗੇ ਤਾਂ ਮੈਂ ਉਹ ਕਰਾਂਗਾ।"
ਯਿਸ਼ੂ ਦਾ ਪਵਿੱਤਰ ਆਤਮਾ ਦਾ ਵਾਅਦਾ
15 ਯਿਸ਼ੂ ਨੇ ਕਿਹਾ, "ਜੇ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਮੇਰੇ ਹੁਕਮਾਂਂ ਦੀ ਪਾਲਣਾ ਕਰੋ। 16 ਅਤੇ ਮੈਂ ਪਿਤਾ ਅੱਗੇ ਬੇਨਤੀ ਕਰਾਂਗਾ ਅਤੇ ਉਹ ਤੁਹਾਨੂੰ ਇੱਕ ਹੋਰ ਸਹਾਇਕ ਦੇਵੇਗਾ ਤਾਂ ਜੋ ਉਹ ਤੁਹਾਡੀ ਸਹਾਇਤਾ ਕਰੇ ਅਤੇ ਹਮੇਸ਼ਾ ਤੁਹਾਡੇ ਨਾਲ ਰਹੇ।