11 ਹੁਣ ਮੈਂ ਜਗਤ ਵਿੱਚ ਨਹੀਂ ਰਹਾਂਗਾ, ਪਰ ਉਹ ਅਜੇ ਵੀ ਦੁਨੀਆਂ ਵਿੱਚ ਹਨ, ਅਤੇ ਮੈਂ ਤੁਹਾਡੇ ਕੋਲ ਆ ਰਿਹਾ ਹਾਂ। ਪਵਿੱਤਰ ਪਿਤਾ, ਆਪਣੇ ਨਾਮ ਦੀ ਸ਼ਕਤੀ ਨਾਲ ਉਹਨਾਂ ਦੀ ਰੱਖਿਆ ਕਰੋ, ਉਹ ਨਾਮ ਜੋ ਤੁਸੀਂ ਮੈਨੂੰ ਦਿੱਤਾ ਸੀ ਤਾਂ ਜੋ ਉਹ ਇੱਕ ਹੋ ਸਕਣ ਜਿਵੇਂ ਕਿ ਅਸੀਂ ਇੱਕ ਹਾਂ। 12 ਜਦੋਂ ਮੈਂ ਉਹਨਾਂ ਦੇ ਨਾਲ ਸੀ, ਮੈਂ ਉਹਨਾਂ ਦੀ ਰੱਖਿਆ ਕੀਤੀ ਅਤੇ ਉਹਨਾਂ ਨੂੰ ਤੁਹਾਡੇ ਨਾਮ ਦੁਆਰਾ ਜੋ ਤੁਸੀਂ ਮੈਨੂੰ ਦਿੱਤਾ ਹੈ ਬਚਾ ਕੇ ਰੱਖਿਆ। ਅਤੇ ਇੱਕ ਨੂੰ ਛੱਡ ਕੋਈ ਵੀ ਨਾਸ਼ ਨਹੀਂ ਹੋਇਆ ਤਾਂ ਕਿ ਬਚਨ ਦਾ ਲਿਖਿਆ ਪੂਰਾ ਹੋ ਸਕੇ।