18 ਹਰ ਇੱਕ ਮਨੁੱਖ ਜੋ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ, ਉਸ ਉੱਤੇ ਕਦੇ ਦੋਸ਼ ਨਹੀਂ ਲਗਾਇਆ ਜਾਂਦਾ; ਜੋ ਮਨੁੱਖ ਵਿਸ਼ਵਾਸ ਨਹੀਂ ਕਰਦਾ ਉਹ ਦੋਸ਼ੀ ਮੰਨਿਆ ਗਿਆ ਹੈ ਕਿਉਂਕਿ ਉਸ ਨੇ ਪਰਮੇਸ਼ਵਰ ਦੇ ਨਾਮ ਅਤੇ ਉਸ ਦੇ ਇੱਕਲੌਤੇ ਪੁੱਤਰ ਉੱਤੇ ਵਿਸ਼ਵਾਸ ਨਹੀਂ ਕੀਤਾ। 19 ਉਹਨਾਂ ਦੇ ਦੋਸ਼ੀ ਠਹਿਰਨ ਦਾ ਕਾਰਨ ਇਹ ਹੈ: ਕਿ ਚਾਨਣ ਸੰਸਾਰ ਵਿੱਚ ਆਇਆ ਸੀ ਪਰ ਮਨੁੱਖਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ। ਪਰ ਉਹਨਾਂ ਨੇ ਹਨੇਰੇ ਨੂੰ ਪਿਆਰ ਕੀਤਾ ਕਿਉਂਕਿ ਉਹਨਾਂ ਦੇ ਕੰਮ ਬੁਰੇ ਸਨ।
Publicidade