3 ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਨੂੰ ਨਹੀਂ ਵੇਖ ਸਕਦਾ ਜਦੋਂ ਤੱਕ ਕਿ ਉਹ ਨਵਾਂ ਜਨਮ ਨਾ ਪਾ ਲਵੇ।"
4 ਨਿਕੋਦੇਮਾਸ ਨੇ ਯਿਸ਼ੂ ਨੂੰ ਪੁੱਛਿਆ, "ਜੇ ਕੋਈ ਵਿਅਕਤੀ ਪਹਿਲਾਂ ਤੋਂ ਹੀ ਬਜ਼ੁਰਗ ਹੋਵੇ ਤਾਂ ਦੁਬਾਰਾ ਜਨਮ ਕਿਵੇਂ ਲੈ ਸਕਦਾ ਹੈ, ਕੀ ਉਹ ਨਵਾਂ ਜਨਮ ਲੈਣ ਲਈ ਫੇਰ ਆਪਣੀ ਮਾਤਾ ਦੀ ਕੁੱਖ ਵਿੱਚ ਪਰਵੇਸ਼ ਕਰੇ?"
5 ਯਿਸ਼ੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ, ਕੋਈ ਵੀ ਮਨੁੱਖ ਪਰਮੇਸ਼ਵਰ ਦੇ ਰਾਜ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ ਜਦੋਂ ਤੱਕ ਉਸ ਦਾ ਜਨਮ ਪਾਣੀ ਅਤੇ ਪਵਿੱਤਰ ਆਤਮਾ ਤੋਂ ਨਹੀਂ ਹੁੰਦਾ।