24 "ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਕੋਈ ਵੀ ਮੇਰੇ ਬਚਨ ਨੂੰ ਸੁਣਦਾ ਹੈ ਅਤੇ ਉਸ ਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸ ਦਾ ਹੈ ਅਤੇ ਉਸ ਦਾ ਨਿਆਂ ਨਹੀਂ ਕੀਤਾ ਜਾਵੇਗਾ, ਪਰ ਉਹ ਮੌਤ ਤੋਂ ਪਾਰ ਹੋ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਾ ਹੈ। 25 ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਉਹ ਸਮਾਂ ਆਉਂਦਾ ਹੈ ਅਤੇ ਹੁਣ ਆ ਗਿਆ ਹੈ ਜਦੋਂ ਮਰੇ ਹੋਏ ਲੋਕ ਪਰਮੇਸ਼ਵਰ ਦੇ ਪੁੱਤਰ ਦੀ ਆਵਾਜ਼ ਸੁਣਨਗੇ ਅਤੇ ਉਹ ਜੋ ਸੁਣਦੇ ਹਨ ਉਹ ਜੀਵਨ ਪ੍ਰਾਪਤ ਕਰਨਗੇ।
Publicidade