44 ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦੇ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ। 45 ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਸਾਰੇ ਪਰਮੇਸ਼ਵਰ ਦੁਆਰਾ ਸਿਖਾਏ ਜਾਣਗੇ।’6:45 ਯਸ਼ਾ 54:13 ਹਰ ਕੋਈ ਜਿਹੜਾ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ ਮੇਰੇ ਕੋਲ ਆਉਂਦਾ ਹੈ। 46 ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ; ਕੇਵਲ ਉਹ ਇੱਕ, ਜਿਹੜਾ ਪਰਮੇਸ਼ਵਰ ਤੋਂ ਆਇਆ ਹੈ, ਉਸ ਨੇ ਪਿਤਾ ਨੂੰ ਵੇਖਿਆ ਹੈ। 47 ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਉਹ ਸਦੀਪਕ ਜੀਵਨ ਪਾਉਂਦਾ ਹੈ।