Pular para o conteúdo
Publicidade

ਨਿਆਈਂ 2

ਬੋਕੀਮ ਵਿੱਚ ਯਾਹਵੇਹ ਦਾ ਦੂਤ

1 ਯਾਹਵੇਹ ਦਾ ਦੂਤ ਗਿਲਗਾਲ ਤੋਂ ਬੋਕੀਮ ਨੂੰ ਗਿਆ ਅਤੇ ਆਖਿਆ, "ਮੈਂ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਅਤੇ ਤੁਹਾਨੂੰ ਉਸ ਦੇਸ਼ ਵਿੱਚ ਲੈ ਗਿਆ ਜਿਸਦੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ। ਮੈਂ ਕਿਹਾ ਸੀ ਕਿ, ‘ਮੈਂ ਤੁਹਾਡੇ ਨਾਲ ਆਪਣਾ ਨੇਮ ਕਦੇ ਨਹੀਂ ਤੋੜਾਂਗਾ, 2 ਅਤੇ ਤੁਸੀਂ ਇਸ ਦੇਸ਼ ਦੇ ਲੋਕਾਂ ਨਾਲ ਕੋਈ ਨੇਮ ਨਾ ਰੱਖਣਾ, ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਦਿਓ।’ ਪਰ ਤੁਸੀਂ ਮੇਰੀ ਆਗਿਆ ਨਾ ਮੰਨੀ, ਤੁਸੀਂ ਅਜਿਹਾ ਕਿਉਂ ਕੀਤਾ ਹੈ? 3 ਇਸ ਲਈ ਮੈਂ ਇਹ ਵੀ ਕਿਹਾ, ‘ਮੈਂ ਉਹਨਾਂ ਨੂੰ ਤੁਹਾਡੇ ਅੱਗੇ ਨਹੀਂ ਕੱਢਾਂਗਾ, ਉਹ ਤੁਹਾਡੇ ਲਈ ਜਾਲ ਬਣ ਜਾਣਗੇ ਅਤੇ ਉਹਨਾਂ ਦੇ ਦੇਵਤੇ ਤੁਹਾਡੇ ਲਈ ਫੰਦੇ ਬਣ ਜਾਣਗੇ।’ "

4 ਜਦੋਂ ਯਾਹਵੇਹ ਦੇ ਦੂਤ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਹ ਗੱਲਾਂ ਆਖੀਆਂ ਤਾਂ ਉਹ ਲੋਕ ਉੱਚੀ-ਉੱਚੀ ਰੋਣ ਲੱਗ ਪਏ, 5 ਅਤੇ ਉਹਨਾਂ ਨੇ ਉਸ ਥਾਂ ਨੂੰ ਬੋਕੀਮ2:5 ਬੋਕੀਮ ਅਰਥ ਰੋਣ ਵਾਲਾ ਕਿਹਾ, ਉੱਥੇ ਉਹਨਾਂ ਨੇ ਯਾਹਵੇਹ ਨੂੰ ਬਲੀਆਂ ਚੜ੍ਹਾਈਆਂ।

ਅਣ-ਆਗਿਆਕਾਰੀ ਅਤੇ ਹਾਰ

6 ਜਦੋਂ ਯੇਹੋਸ਼ੁਆ ਨੇ ਇਸਰਾਏਲੀਆਂ ਨੂੰ ਵਿਦਿਆ ਕੀਤਾ, ਉਹ ਹਰ ਇੱਕ ਆਪਣੀ-ਆਪਣੀ ਵਿਰਾਸਤ ਵਿੱਚੋਂ ਧਰਤੀ ਉੱਤੇ ਕਬਜ਼ਾ ਕਰਨ ਲਈ ਚਲੇ ਗਏ, 7 ਉਹ ਲੋਕ ਯੇਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਅਤੇ ਜਦ ਤੱਕ ਉਹ ਬਜ਼ੁਰਗ ਜੀਉਂਦੇ ਰਹੇ ਜਿਹੜੇ ਯਹੋਸ਼ੁਆ ਦੇ ਮਰਨ ਤੋਂ ਬਾਅਦ ਸਨ, ਅਤੇ ਜਿਨ੍ਹਾਂ ਨੇ ਯਾਹਵੇਹ ਦੇ ਸਾਰੇ ਵੱਡੇ ਕੰਮਾਂ ਨੂੰ ਵੇਖਿਆ ਸੀ ਜੋ ਉਸਨੇ ਇਸਰਾਏਲ ਦੇ ਲਈ ਕੀਤੇ ਸਨ, ਤਦ ਤੱਕ ਉਹ ਯਾਹਵੇਹ ਦੀ ਉਪਾਸਨਾਂ ਕਰਦੇ ਰਹੇ।

8 ਨੂਨ ਦਾ ਪੁੱਤਰ ਯੇਹੋਸ਼ੁਆ, ਯਾਹਵੇਹ ਦਾ ਸੇਵਕ, ਇੱਕ ਸੌ ਦਸ ਸਾਲ ਦੀ ਉਮਰ ਵਿੱਚ ਮਰ ਗਿਆ। 9 ਅਤੇ ਉਹਨਾਂ ਨੇ ਉਸ ਨੂੰ ਗਾਸ਼ ਪਰਬਤ ਦੇ ਉੱਤਰ ਵੱਲ ਇਫ਼ਰਾਈਮ ਦੇ ਪਹਾੜੀ ਦੇਸ਼ ਤਿਮਨਾਥ ਹੇਰੇਸ ਵਿੱਚ ਉਸਦੀ ਵਿਰਾਸਤ ਦੀ ਧਰਤੀ ਵਿੱਚ ਦਫ਼ਨਾਇਆ।

10 ਉਸ ਤੋਂ ਬਾਅਦ ਉਹ ਸਾਰੀ ਪੀੜ੍ਹੀ ਵੀ ਆਪਣੇ ਪਿਉ-ਦਾਦਿਆਂ ਸਮੇਤ ਮਿੱਟੀ ਵਿੱਚ ਦਫ਼ਨ ਹੋ ਗਈ ਅਤੇ ਉਨ੍ਹਾਂ ਤੋਂ ਬਾਅਦ ਇੱਕ ਹੋਰ ਪੀੜ੍ਹੀ ਉੱਠੀ, ਜੋ ਨਾ ਤਾਂ ਯਾਹਵੇਹ ਨੂੰ ਜਾਣਦੀ ਸੀ ਅਤੇ ਨਾ ਹੀ ਉਨ੍ਹਾਂ ਕੰਮਾਂ ਨੂੰ ਜੋ ਯਾਹਵੇਹ ਨੇ ਇਸਰਾਏਲ ਲਈ ਕੀਤੇ ਸਨ। 11 ਫਿਰ ਇਸਰਾਏਲੀਆਂ ਨੇ ਯਾਹਵੇਹ ਦੀ ਨਿਗਾਹ ਵਿੱਚ ਬਦੀ ਕੀਤੀ ਅਤੇ ਬਆਲ ਦੀ ਪੂਜਾ ਕੀਤੀ। 12 ਉਹਨਾਂ ਨੇ ਯਾਹਵੇਹ, ਆਪਣੇ ਪੁਰਖਿਆਂ ਦੇ ਪਰਮੇਸ਼ਵਰ ਨੂੰ ਛੱਡ ਦਿੱਤਾ, ਜਿਸ ਨੇ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਸੀ। ਉਹ ਆਪਣੇ ਆਲੇ-ਦੁਆਲੇ ਦੇ ਲੋਕਾਂ ਦੇ ਵੱਖ-ਵੱਖ ਦੇਵਤਿਆਂ ਦੀ ਪਾਲਣਾ ਕਰਦੇ ਸਨ ਅਤੇ ਉਹਨਾਂ ਦੀ ਪੂਜਾ ਕਰਦੇ ਸਨ, ਜਿਸ ਨਾਲ ਉਹਨਾਂ ਨੇ ਯਾਹਵੇਹ ਦਾ ਕ੍ਰੋਧ ਭੜਕਾਇਆ 13 ਕਿਉਂਕਿ ਯਾਹਵੇਹ ਨੇ ਉਸ ਨੂੰ ਤਿਆਗ ਦਿੱਤਾ ਅਤੇ ਬਆਲ ਤੇ ਅਸ਼ਤਾਰੋਥ ਦੀ ਪੂਜਾ ਕੀਤੀ। 14 ਇਸ ਲਈ ਯਾਹਵੇਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ, ਅਤੇ ਉਨ੍ਹਾਂ ਦੇ ਵੈਰੀਆਂ ਦੇ ਹੱਥ ਕਰ ਦਿੱਤਾ ਜੋ ਉਨ੍ਹਾਂ ਦੇ ਚੁਫੇਰੇ ਸਨ ਅਤੇ ਉਹ ਫਿਰ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਨਾ ਹੋ ਸਕੇ। 15 ਜਦੋਂ ਵੀ ਇਸਰਾਏਲ ਲੜਨ ਲਈ ਨਿਕਲਦੇ, ਯਾਹਵੇਹ ਦਾ ਹੱਥ ਉਹਨਾਂ ਨੂੰ ਹਰਾਉਣ ਲਈ ਉਹਨਾਂ ਦੇ ਵਿਰੁੱਧ ਸੀ ਅਤੇ ਜਿਵੇਂ ਉਸਨੇ ਉਹਨਾਂ ਨਾਲ ਸਹੁੰ ਖਾਧੀ ਸੀ, ਇਸ ਲਈ ਉਹ ਬਹੁਤ ਮੁਸੀਬਤ ਵਿੱਚ ਸਨ।

16 ਫਿਰ ਯਾਹਵੇਹ ਨੇ ਨਿਆਂਈਆਂ ਨੂੰ ਉਨ੍ਹਾਂ ਲਈ ਖੜ੍ਹਾ ਕੀਤਾ, ਜੋ ਉਹਨਾਂ ਨੂੰ ਲੁਟੇਰਿਆਂ ਦੇ ਹੱਥੋਂ ਛੁਡਾ ਲੈਂਦੇ ਸਨ। 17 ਫਿਰ ਵੀ ਉਹਨਾਂ ਨੇ ਆਪਣੇ ਨਿਆਂਕਾਰਾਂ ਦੀ ਗੱਲ ਨਹੀਂ ਸੁਣੀ ਪਰ ਆਪਣੇ ਆਪ ਨੂੰ ਦੂਜੇ ਦੇਵਤਿਆਂ ਦੀ ਪੂਜਾ ਕਰਨ ਦੁਆਰਾ ਪਰਮੇਸ਼ਵਰ ਦੇ ਵਿਰੁੱਧ ਵਿਭਚਾਰ ਕੀਤਾ। ਉਹ ਛੇਤੀ ਹੀ ਆਪਣੇ ਪੁਰਖਿਆਂ ਦੇ ਰਾਹਾਂ ਤੋਂ ਮੁੜ ਗਏ, ਜੋ ਯਾਹਵੇਹ ਦੇ ਹੁਕਮਾਂ ਨੂੰ ਮੰਨਦੇ ਸਨ। 18 ਜਦੋਂ ਵੀ ਯਾਹਵੇਹ ਨੇ ਉਹਨਾਂ ਲਈ ਇੱਕ ਨਿਆਂਕਾਰ ਨੂੰ ਖੜ੍ਹਾ ਕਰਦਾ ਸੀ ਤਾਂ ਯਾਹਵੇਹ ਨਿਆਂਕਾਰ ਦੇ ਨਾਲ ਹੁੰਦਾ ਸੀ ਅਤੇ ਜਦੋਂ ਤੱਕ ਨਿਆਂਕਾਰ ਜਿਉਂਦਾ ਸੀ ਤਦ ਤੱਕ ਉਹਨਾਂ ਨੂੰ ਉਹਨਾਂ ਦੇ ਦੁਸ਼ਮਣਾਂ ਦੇ ਹੱਥੋਂ ਬਚਾਉਂਦਾ ਸੀ, ਕਿਉਂਕਿ ਯਾਹਵੇਹ ਉਨ੍ਹਾਂ ਦੇ ਦੁਸ਼ਮਣਾਂ ਦੁਆਰਾ ਉਨ੍ਹਾਂ ਨੂੰ ਦਿੱਤੀ ਜਾ ਰਹੀ ਸਜ਼ਾ ਦੇ ਕਾਰਨ ਦਰਦ ਦੇ ਹਾਉਂਕੇ ਦੇ ਕਾਰਨ ਤਰਸ ਕਰਦਾ ਸੀ। 19 ਪਰ ਜਦੋਂ ਨਿਆਈਂ ਦੀ ਮੌਤ ਹੋ ਜਾਂਦੀ, ਤਾਂ ਲੋਕ ਆਪਣੇ ਪੁਰਖਿਆਂ ਨਾਲੋਂ ਵੀ ਜ਼ਿਆਦਾ ਭ੍ਰਿਸ਼ਟ ਤਰੀਕਿਆਂ ਵੱਲ ਮੁੜ ਜਾਂਦੇ ਸਨ, ਅਤੇ ਦੂਜੇ ਦੇਵਤਿਆਂ ਦੀ ਪੂਜਾ ਕਰਦੇ ਅਤੇ ਉਨ੍ਹਾਂ ਦੇ ਪਿੱਛੇ ਲੱਗਦੇ ਸਨ ਅਤੇ ਉਨ੍ਹਾਂ ਅੱਗੇ ਮੱਥਾ ਟੇਕਦੇ, ਉਹ ਆਪਣੇ ਬੁਰੇ ਕੰਮਾਂ ਅਤੇ ਜ਼ਿੱਦੀ ਤਰੀਕਿਆਂ ਨੂੰ ਛੱਡਣ ਤੋਂ ਇਨਕਾਰ ਕਰਦੇ ਸਨ।

20 ਇਸ ਲਈ ਯਾਹਵੇਹ ਨੇ ਬਹੁਤ ਗੁੱਸੇ ਵਿੱਚ ਇਸਰਾਏਲ ਨੂੰ ਆਖਿਆ, "ਇਸ ਦੇਸ਼ ਨੇ ਉਸ ਨੇਮ ਦੀ ਉਲੰਘਣਾ ਕੀਤੀ ਹੈ ਜੋ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਮੇਰੀ ਗੱਲ ਨਹੀਂ ਸੁਣੀ, 21 ਹੁਣ ਮੈਂ ਉਹਨਾਂ ਕੌਮਾਂ ਵਿੱਚੋਂ ਕਿਸੇ ਨੂੰ ਵੀ ਉਹਨਾਂ ਦੇ ਅੱਗਿਓਂ ਨਹੀਂ ਕੱਢਾਂਗਾ ਜੋ ਯੇਹੋਸ਼ੁਆ ਦੇ ਮਰਨ ਤੋਂ ਪਹਿਲਾਂ ਦੇ ਸਨ। 22 ਤਾਂ ਜੋ ਮੈਂ ਉਹਨਾਂ ਲੋਕਾਂ ਦੇ ਰਾਹੀ ਇਸਰਾਏਲ ਦੀ ਪ੍ਰੀਖਿਆ ਲਵਾਂ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਉ-ਦਾਦੇ ਯਾਹਵੇਹ ਦੇ ਰਾਹਾਂ ਉੱਤੇ ਚੱਲਦੇ ਸਨ ਉਸੇ ਤਰ੍ਹਾਂ ਇਹ ਵੀ ਚੱਲਣਗੇ ਜਾਂ ਨਹੀਂ।" 23 ਜਿਸ ਕਾਰਨ ਯਾਹਵੇਹ ਨੇ ਉਹਨਾਂ ਕੌਮਾਂ ਨੂੰ ਰਹਿਣ ਦਿੱਤਾ ਅਤੇ ਛੇਤੀ ਨਾਲ ਉਨ੍ਹਾਂ ਨੂੰ ਨਾ ਕੱਢਿਆ ਅਤੇ ਉਸਨੇ ਉਨ੍ਹਾਂ ਨੂੰ ਯੇਹੋਸ਼ੁਆ ਦੇ ਹੱਥਾਂ ਵਿੱਚ ਵੀ ਨਹੀਂ ਦਿੱਤਾ ਸੀ।

Estes versículos te tocaram? Ore agora!

+581 estão orando agora.

Junte-se à corrente de oração.