16 ਉਹ ਇਸਰਾਏਲ ਦੇ ਅਨੇਕਾਂ ਲੋਕਾਂ ਨੂੰ ਉਹਨਾਂ ਦੇ ਪ੍ਰਭੂ ਪਰਮੇਸ਼ਵਰ ਕੋਲ ਮੋੜ ਲੈ ਆਵੇਗਾ। 17 ਉਹ ਏਲੀਯਾਹ ਦੀ ਆਤਮਾ ਅਤੇ ਸਮਰੱਥ ਵਿੱਚ ਪ੍ਰਭੂ ਦੇ ਅੱਗੇ ਚੱਲਣ ਵਾਲਾ ਬਣ ਕੇ ਪਿਤਾਵਾਂ ਦੇ ਦਿਲਾਂ ਨੂੰ ਬਾਲਕਾਂ ਵੱਲ ਅਤੇ ਅਣ-ਆਗਿਆਕਾਰੀਆਂ ਨੂੰ ਧਰਮੀ ਦੇ ਗਿਆਨ ਵੱਲ ਮੋੜੇਗਾ ਤਾਂ ਕਿ ਲੋਕਾਂ ਨੂੰ ਪ੍ਰਭੂ ਲਈ ਤਿਆਰ ਕਰ ਸਕੇ।"
Publicidade