28 ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, "ਵਧਾਈ ਹੋਵੇ! ਜਿਸ ਉੱਤੇ ਪ੍ਰਭੂ ਦੀ ਨਿਗਾਹ ਦੀ ਕਿਰਪਾ ਹੋਈ, ਪ੍ਰਭੂ ਤੇਰੇ ਨਾਲ ਹੈ।"
29 ਇਹ ਸ਼ਬਦ ਸੁਣ ਕੇ ਮਰਿਯਮ ਬਹੁਤ ਹੀ ਘਬਰਾ ਗਈ ਅਤੇ ਸੋਚਣ ਲੱਗੀ ਕਿ ਇਹ ਕਿਸ ਪ੍ਰਕਾਰ ਦੀ ਵਧਾਈ ਹੋ ਸਕਦੀ ਹੈ। 30 ਪਰ ਸਵਰਗਦੂਤ ਨੇ ਉਸ ਨੂੰ ਕਿਹਾ, "ਨਾ ਡਰ, ਮਰਿਯਮ! ਕਿਉਂਕਿ ਤੇਰੇ ਉੱਤੇ ਪਰਮੇਸ਼ਵਰ ਦੀ ਕਿਰਪਾ ਹੋਈ ਹੈ। 31 ਸੁਣ! ਤੂੰ ਗਰਭਵਤੀ ਹੋਵੇਗੀ ਅਤੇ ਇੱਕ ਪੁੱਤਰ ਨੂੰ ਜਨਮ ਦੇਵੇਗੀ। ਤੂੰ ਉਸ ਦਾ ਨਾਮ ਯਿਸ਼ੂ ਰੱਖੀ।