29 ਅਤੇ ਆਪਣਾ ਮਨ ਇਨ੍ਹਾਂ ਗੱਲਾਂ ਤੇ ਨਾ ਲਗਾਓ ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪੀਵੋਂਗੇ ਇਸ ਦੇ ਬਾਰੇ ਚਿੰਤਾ ਨਾ ਕਰੋ। 30 ਕਿਉਂਕਿ ਸੰਸਾਰਿਕ ਗ਼ੈਰ-ਯਹੂਦੀ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ। 31 ਪਰ ਪਹਿਲਾਂ ਪਰਮੇਸ਼ਵਰ ਦੇ ਰਾਜ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ।