Pular para o conteúdo
Publicidade

ਲੂਕਸ 15:11-13,20,22,24

OPCV Punjabi Contemporary Version

ਗੁਆਚੇ ਪੁੱਤਰ ਦਾ ਦ੍ਰਿਸ਼ਟਾਂਤ

11 ਯਿਸ਼ੂ ਨੇ ਅੱਗੇ ਆਖਿਆ: "ਇੱਕ ਆਦਮੀ ਸੀ ਜਿਸ ਦੇ ਦੋ ਪੁੱਤਰ ਸਨ। 12 ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਪਿਤਾ ਜੀ, ਜਾਇਦਾਦ ਵਿੱਚੋਂ ਮੈਨੂੰ ਮੇਰਾ ਹਿੱਸਾ ਦੇ ਦਿਓ।’ ਇਸ ਲਈ ਉਸ ਨੇ ਆਪਣੀ ਜਾਇਦਾਦ ਨੂੰ ਦੋਵੇਂ ਪੁੱਤਰਾਂ ਦੇ ਵਿੱਚ ਵੰਡ ਦਿੱਤਾ।

13 "ਇਸ ਤੋਂ ਥੋੜ੍ਹੀ ਦੇਰ ਬਾਅਦ ਛੋਟੇ ਪੁੱਤਰ ਨੇ ਆਪਣੇ ਹਿੱਸੇ ਆਈ ਸਾਰੀ ਜਾਇਦਾਦ ਲੈ ਲਈ ਅਤੇ ਇੱਕ ਦੂਰ ਦੇਸ਼ ਲਈ ਰਵਾਨਾ ਹੋ ਗਿਆ। ਉੱਥੇ ਉਸ ਨੇ ਆਪਣੀ ਮ਼ਰਜੀ ਦਾ ਜੀਵਨ ਜਿਓਣ ਲਈ ਆਪਣਾ ਸਾਰਾ ਪੈਸਾ ਬਰਬਾਦ ਕਰ ਦਿੱਤਾ।

20 ਤਾਂ ਉਹ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ।

"ਪਰ ਜਦੋਂ ਉਹ ਅਜੇ ਬਹੁਤ ਦੂਰ ਹੀ ਸੀ ਉਸ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਉਹ ਤਰਸ ਨਾਲ ਭਰ ਗਿਆ। ਉਹ ਭੱਜ ਕੇ ਆਪਣੇ ਪੁੱਤਰ ਕੋਲ ਗਿਆ ਅਤੇ ਉਸੇ ਨੂੰ ਆਪਣੇ ਗਲੇ ਨਾਲ ਲਾ ਕੇ ਚੁੰਮਿਆ।

22 "ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵਧੀਆ ਬਸਤਰ ਲਿਆਓ ਅਤੇ ਇਸ ਨੂੰ ਪਹਿਨਾਓ ਅਤੇ ਇਸ ਦੀ ਉਂਗਲ ਵਿੱਚ ਅੰਗੂਠੀ ਅਤੇ ਇਸ ਦੇ ਪੈਰੀਂ ਜੁੱਤੀ ਪਾਓ। 24 ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਉਹ ਫੇਰ ਜਿਉਂਦਾ ਹੋ ਗਿਆ ਹੈ; ਉਹ ਗੁੰਮ ਗਿਆ ਸੀ ਅਤੇ ਉਹ ਲੱਭ ਗਿਆ ਹੈ।’ ਇਸ ਲਈ ਉਹਨਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।

Em outras traduções

  1. IRVPUN Indian Revised Version (IRV) - Punjabi

    11 ਫਿਰ ਯਿਸੂ ਨੇ ਕਿਹਾ ਕਿ ਇੱਕ ਆਦਮੀ ਦੇ ਦੋ ਪੁੱਤਰ ਸਨ। 12 ਅਤੇ ਉਨ੍ਹਾਂ ਵਿੱਚੋਂ ਛੋਟੇ ਨੇ ਪਿਤਾ ਨੂੰ ਆਖਿਆ, ਪਿਤਾ ਜੀ ਜਾਇਦਾਦ ਦਾ ਜੋ ਮੇਰਾ ਹਿੱਸਾ ਬਣਦਾ ਹੈ ਸੋ ਮੈਨੂੰ ਦੇ ਦਿਓ। ਤਾਂ ਉਸ ਨੇ ਉਨ੍ਹਾਂ ਨੂੰ ਜਾਇਦਾਦ ਵੰਡ ਦਿੱਤੀ। 13 ਕੁਝ ਦਿਨਾਂ ਬਾਅਦ ਛੋਟਾ ਪੁੱਤਰ ਸੱਭੋ ਕੁਝ ਇਕੱਠਾ ਕਰ ਕੇ ਦੂਰ ਦੇਸ ਨੂੰ ਚੱਲਿਆ ਗਿਆ ਅਤੇ ਉੱਥੇ ਆਪਣਾ ਸਾਰਾ ਧਨ ਬੁਰੇ ਕੰਮਾਂ ਵਿੱਚ ਉਡਾ ਦਿੱਤਾ। 20 ਸੋ ਉਹ ਉੱਠ ਕੇ ਆਪਣੇ ਪਿਤਾ ਕੋਲ ਗਿਆ ਪਰ ਉਹ ਅਜੇ ਦੂਰ ਹੀ ਸੀ ਕਿ ਉਹ ਦੇ ਪਿਤਾ ਨੇ ਉਸ ਨੂੰ ਵੇਖਿਆ ਅਤੇ ਤਰਸ ਨਾਲ ਭਰ ਗਿਆ ਅਤੇ ਦੌੜ ਕੇ ਉਸ ਨੂੰ ਗਲੇ ਲਾ ਲਿਆ ਅਤੇ ਉਸ ਨੂੰ ਚੁੰਮਿਆ। 22 ਪਰ ਪਿਤਾ ਨੇ ਆਪਣੇ ਨੌਕਰਾਂ ਨੂੰ ਕਿਹਾ ਕਿ ਛੇਤੀ ਨਾਲ ਸਭ ਤੋਂ ਚੰਗੇ ਬਸਤਰ ਕੱਢ ਕੇ ਇਸ ਨੂੰ ਪਹਿਨਾਓ ਅਤੇ ਇਸ ਦੇ ਹੱਥ ਵਿੱਚ ਅੰਗੂਠੀ ਅਤੇ ਪੈਰੀਂ ਜੁੱਤੀ ਪਾਓ। 24 ਕਿਉਂ ਜੋ ਮੇਰਾ ਇਹ ਪੁੱਤਰ ਮਰ ਗਿਆ ਸੀ ਅਤੇ ਫਿਰ ਜੀ ਪਿਆ ਹੈ, ਗੁਆਚ ਗਿਆ ਸੀ ਅਤੇ ਫਿਰ ਲੱਭ ਪਿਆ ਹੈ। ਸੋ ਉਹ ਖੁਸ਼ੀ ਕਰਨ ਲੱਗੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.