4 "ਮੰਨ ਲਓ ਤੁਹਾਡੇ ਵਿੱਚੋਂ ਇੱਕ ਕੋਲ ਸੌ ਭੇਡਾਂ ਹੋਣ ਅਤੇ ਉਹਨਾਂ ਵਿੱਚੋਂ ਇੱਕ ਗੁਆਚ ਜਾਵੇ ਤਾਂ ਕੀ ਉਹ ਨੜਿੰਨਵਿਆਂ ਨੂੰ ਉਜਾੜ ਵਿੱਚ ਛੱਡ ਕੇ ਉਸ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ ਜਦ ਤੱਕ ਉਹ ਉਸ ਨੂੰ ਲੱਭ ਨਾ ਜਾਵੇਂ? 5 ਅਤੇ ਜਦੋਂ ਉਸ ਨੂੰ ਉਹ ਲੱਭ ਜਾਂਦੀ ਹੈ ਤਾਂ ਉਹ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆਂ ਉੱਤੇ ਚੁੱਕ ਲੈਂਦਾ ਹੈ। 6 ਅਤੇ ਘਰ ਜਾ ਕੇ ਉਹ ਆਪਣੇ ਦੋਸਤਾਂ ਅਤੇ ਗੁਆਂਢੀਆਂ ਨੂੰ ਇਕੱਠਾ ਕਰਦਾ ਹੈ ਅਤੇ ਕਹਿੰਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰੀ ਗੁਆਚੀ ਹੋਈ ਭੇਡ ਲੱਭ ਗਈ ਹੈ।’ 7 ਮੈਂ ਤੁਹਾਨੂੰ ਆਖਦਾ ਹਾਂ ਉਹਨਾਂ ਨੜਿੰਨਵਿਆਂ ਧਰਮੀ ਲੋਕਾਂ ਨਾਲੋਂ ਜਿਨ੍ਹਾਂ ਨੂੰ ਆਪਣੇ ਪਾਪਾਂ ਦਾ ਪਛਤਾਵਾ ਕਰਨ ਦੀ ਲੋੜ ਨਹੀਂ ਹੈ, ਇੱਕ ਪਾਪੀ ਮਨੁੱਖ ਜੋ ਆਪਣੇ ਪਾਪਾਂ ਤੋਂ ਮਨ ਫਿਰੌਦਾ ਹੈ ਉਸ ਲਈ ਸਵਰਗ ਵਿੱਚ ਜ਼ਿਆਦਾ ਖੁਸ਼ੀ ਮਨਾਈ ਜਾਵੇਗੀ।