24 "ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ,
" ‘ਸੂਰਜ ਹਨੇਰਾ ਹੋ ਜਾਵੇਗਾ,
ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ;13:24 ਯਸ਼ਾ 13:10
25 ਤਾਰੇ ਅਕਾਸ਼ ਤੋਂ ਡਿੱਗ ਪੈਣਗੇ,
ਅਤੇ ਅਕਾਸ਼ ਦੀਆਂਂ ਸ਼ਕਤੀਆਂ ਹਿਲਾਈਆਂ ਜਾਣਗੀਆਂ।13:25 ਯਸ਼ਾ 34:4’
26 "ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦਿਆਂ ਵੇਖਣਗੇ। 27 ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।