6 ਯਿਸ਼ੂ ਨੇ ਉਹਨਾਂ ਨੂੰ ਕਿਹਾ, "ਉਸ ਨੂੰ ਇਕੱਲੇ ਰਹਿਣ ਦਿਓ, ਤੁਸੀਂ ਉਸ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ। 7 ਗਰੀਬ ਤਾਂ ਤੁਹਾਡੇ ਨਾਲ ਹਮੇਸ਼ਾ ਰਹਿਣਗੇ,14:7 ਬਿਵ 15:11 ਅਤੇ ਤੁਸੀਂ ਜਦੋਂ ਚਾਹੋ ਉਹਨਾਂ ਦੀ ਸਹਾਇਤਾ ਕਰ ਸਕਦੇ ਹੋ। ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ। 8 ਉਸ ਨੇ ਉਹ ਕੀਤਾ ਜੋ ਉਹ ਕਰ ਸਕਦੀ ਸੀ। ਉਸ ਨੇ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਕਰਨ ਲਈ ਪਹਿਲਾਂ ਹੀ ਮੇਰੇ ਸਰੀਰ ਤੇ ਅਤਰ ਡੋਲ੍ਹਿਆ ਹੈ। 9 ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿੱਥੇ ਵੀ ਖੁਸ਼ਖ਼ਬਰੀ ਦਾ ਪ੍ਰਚਾਰ ਦੁਨੀਆਂ ਭਰ ਵਿੱਚ ਕੀਤਾ ਜਾਵੇਗਾ, ਉਸ ਦੀ ਯਾਦ ਵਿੱਚ ਉਸ ਨੇ ਜੋ ਕੁਝ ਵੀ ਕੀਤਾ ਉਹ ਵੀ ਦੱਸਿਆ ਜਾਵੇਗਾ।"
Publicidade