17 ਕਿਉਂਕਿ ਹੇਰੋਦੇਸ ਨੇ ਖ਼ੁਦ ਯੋਹਨ ਨੂੰ ਗਿਰਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ ਅਤੇ ਉਸ ਨੇ ਉਸਨੂੰ ਬੰਨ੍ਹ ਕੇ ਕੈਦ ਵਿੱਚ ਪਾ ਦਿੱਤਾ ਸੀ। ਉਸਨੇ ਅਜਿਹਾ ਉਸਦੇ ਵੱਡੇ ਭਰਾ ਫਿਲਿੱਪਾਸ ਦੀ ਪਤਨੀ ਹੇਰੋਦਿਅਸ ਕਰਕੇ ਕੀਤਾ ਜਿਸ ਨਾਲ ਉਸਨੇ ਵਿਆਹ ਕਰਵਾ ਲਿਆ ਸੀ। 18 ਕਿਉਂਕਿ ਯੋਹਨ ਹੇਰੋਦੇਸ ਨੂੰ ਕਹਿੰਦਾ ਹੁੰਦਾ ਸੀ, "ਕਿ ਬਿਵਸਥਾ ਦੇ ਅਨੁਸਾਰ ਤੇਰੇ ਲਈ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਠੀਕ ਨਹੀਂ ਹੈ।"