8 "ਕੀ ਕੋਈ ਮਨੁੱਖ ਪਰਮੇਸ਼ਵਰ ਨੂੰ ਠੱਗ ਸਕਦਾ? ਫਿਰ ਵੀ ਤੁਸੀਂ ਮੈਨੂੰ ਠੱਗ ਲਿਆ।
"ਪਰ ਤੁਸੀਂ ਆਖਦੇ ਹੋ, ‘ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ?’
"ਦਸਵੰਧਾ ਅਤੇ ਚੜ੍ਹਾਵਿਆ ਵਿੱਚ। 9 ਤੁਸੀਂ ਸਰਾਪ ਦੇ ਅਧੀਨ ਹੋ ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ। 10 ਸਾਰੇ ਦਸਵੰਧ ਮੇਰੇ ਭਵਨ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ। ਮੈਨੂੰ ਇਸ ਵਿੱਚ ਪਰਖੋ" ਸਰਵਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ, "ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ।