18 ਤੁਸੀਂ ਮੇਰੇ ਕਾਰਨ ਰਾਜਪਾਲਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਪਰ ਇਹ ਤੁਹਾਡੇ ਲਈ ਹਾਕਮਾਂ ਅਤੇ ਹੋਰ ਗ਼ੈਰ-ਯਹੂਦੀਆਂ ਨੂੰ ਮੇਰੇ ਬਾਰੇ ਗਵਾਹੀ ਦੇਣ ਦਾ ਮੌਕਾ ਹੋਵੇਗਾ। 19 ਪਰ ਜਦੋਂ ਤੁਹਾਨੂੰ ਉਹ ਫੜਵਾਉਣ, ਤਾਂ ਚਿੰਤਾ ਨਾ ਕਰਨਾ ਕਿ ਅਸੀਂ ਕਿਵੇਂ ਜਾਂ ਕੀ ਬੋਲਾਂਗੇ। ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵਕਤ ਬਖ਼ਸ਼ੀ ਜਾਵੇਗੀ।
Publicidade