15 ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਕੋਲ ਆ ਕੇ ਕਿਹਾ, "ਇਹ ਇੱਕ ਉਜਾੜ ਜਗ੍ਹਾਂ ਹੈ ਅਤੇ ਪਹਿਲਾਂ ਹੀ ਦੇਰ ਹੋ ਚੁੱਕੀ ਹੈ। ਭੀੜ ਨੂੰ ਭੇਜ ਦਿਓ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ।"
16 ਯਿਸ਼ੂ ਨੇ ਉੱਤਰ ਦਿੱਤਾ, "ਉਹਨਾਂ ਨੂੰ ਜਾਣ ਦੀ ਲੋੜ ਨਹੀਂ ਹੈ। ਤੁਸੀਂ ਉਹਨਾਂ ਨੂੰ ਕੁਝ ਖਾਣ ਲਈ ਦਿਓ।"
17 ਉਹਨਾਂ ਨੇ ਕਿਹਾ, "ਇੱਥੇ ਸਾਡੇ ਕੋਲ ਸਿਰਫ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ।"
18 ਤਾਂ ਯਿਸ਼ੂ ਬੋਲੇ, "ਉਹਨਾਂ ਨੂੰ ਇੱਥੇ ਮੇਰੇ ਕੋਲ ਲਿਆਓ।" 19 ਅਤੇ ਯਿਸ਼ੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਸਵਰਗ ਵੱਲ ਵੇਖ ਕੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਰੋਟੀਆਂ ਤੋੜੀਆਂ। ਤਦ ਉਸਨੇ ਚੇਲਿਆਂ ਨੂੰ ਦੇ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਦੇ ਦਿੱਤੀਆਂ। 20 ਉਹਨਾਂ ਸਾਰਿਆਂ ਨੇ ਖਾਧਾ ਅਤੇ ਸੰਤੁਸ਼ਟ ਹੋ ਗਏ, ਖਾਣ ਤੋਂ ਬਾਅਦ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਬਾਰ੍ਹਾਂ ਟੋਕਰੇ ਭਰੇ। 21 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਇਲਾਵਾ ਪੰਜ ਹਜ਼ਾਰ ਮਰਦ ਸਨ।