Pular para o conteúdo
Publicidade

ਮੱਤੀਯਾਹ 18:1-5,10

OPCV Punjabi Contemporary Version

ਸਵਰਗ ਰਾਜ ਵਿੱਚ ਮਹਾਨ

1 ਉਸ ਸਮੇਂ ਚੇਲੇ ਯਿਸ਼ੂ ਕੋਲ ਆਏ ਅਤੇ ਪੁੱਛਣ ਲੱਗੇ, "ਸਵਰਗ ਰਾਜ ਵਿੱਚ ਵੱਡਾ ਕੌਣ ਹੈ?"

2 ਤਦ ਉਹਨਾਂ ਨੇ ਇੱਕ ਛੋਟੇ ਬੱਚੇ ਨੂੰ ਕੋਲ ਬੁਲਾ ਕੇ, ਉਸਨੂੰ ਉਹਨਾਂ ਦੇ ਵਿਚਕਾਰ ਖੜ੍ਹਾ ਕਰ ਦਿੱਤਾ। 3 ਅਤੇ ਉਸ ਨੇ ਆਖਿਆ: "ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਦ ਤੱਕ ਤੁਸੀਂ ਆਪਣੇ ਆਪ ਨੂੰ ਨਹੀਂ ਬਦਲ ਲੈਂਦੇ ਅਤੇ ਛੋਟੇ ਬੱਚਿਆਂ ਵਰਗੇ ਨਹੀਂ ਬਣ ਜਾਂਦੇ, ਤੁਸੀਂ ਸਵਰਗ ਦੇ ਰਾਜ ਵਿੱਚ ਕਦੀ ਵੀ ਪ੍ਰਵੇਸ਼ ਨਹੀਂ ਕਰੋਗੇ। 4 ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬੱਚੇ ਦੀ ਤਰ੍ਹਾਂ ਛੋਟਾ ਸਮਝੇ, ਉਹੀ ਸਵਰਗ ਦੇ ਰਾਜ ਵਿੱਚ ਸਭ ਤੋਂ ਵੱਡਾ ਹੈ। 5 ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬੱਚੇ ਨੂੰ ਕਬੂਲ ਕਰਦਾ ਹੈ ਉਹ ਮੈਨੂੰ ਕਬੂਲ ਕਰਦਾ ਹੈ।

ਗੁਆਚੀ ਹੋਈ ਭੇਡ ਦਾ ਦ੍ਰਿਸ਼ਟਾਂਤ

10 "ਵੇਖੋ, ਤੁਸੀਂ ਇਨ੍ਹਾਂ ਛੋਟਿਆਂ ਬੱਚਿਆਂ ਵਿੱਚੋਂ ਕਿਸੇ ਨੂੰ ਤੁੱਛ ਨਾ ਜਾਣੋ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਹਨਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਹਮੇਸ਼ਾ ਵੇਖਦੇ ਹਨ।

Em outras traduções

  1. IRVPUN Indian Revised Version (IRV) - Punjabi

    1 ਉਸੇ ਵੇਲੇ ਚੇਲੇ ਯਿਸੂ ਕੋਲ ਆਣ ਕੇ ਪੁੱਛਣ ਲੱਗੇ, ਸਵਰਗ ਰਾਜ ਵਿੱਚ ਵੱਡਾ ਕੌਣ ਹੈ? 2 ਤਦ ਉਸ ਨੇ ਇੱਕ ਛੋਟੇ ਬਾਲਕ ਨੂੰ ਕੋਲ ਸੱਦ ਕੇ, ਉਸ ਨੂੰ ਉਨ੍ਹਾਂ ਦੇ ਵਿਚਕਾਰ ਖੜ੍ਹਾ ਕੀਤਾ 3 ਅਤੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਸੀਂ ਨਾ ਮੁੜੋ ਅਤੇ ਛੋਟੇ ਬੱਚਿਆਂ ਦੀ ਤਰ੍ਹਾਂ ਨਾ ਬਣੋ ਤਾਂ ਸਵਰਗ ਰਾਜ ਵਿੱਚ ਕਦੀ ਨਾ ਵੜੋਗੇ। 4 ਉਪਰੰਤ ਜੋ ਕੋਈ ਵੀ ਆਪਣੇ ਆਪ ਨੂੰ ਇਸ ਬਾਲਕ ਦੀ ਤਰ੍ਹਾਂ ਛੋਟਾ ਸਮਝੇ, ਉਹ ਸਵਰਗ ਰਾਜ ਵਿੱਚ ਵੱਡਾ ਹੈ। 5 ਅਤੇ ਜੋ ਕੋਈ ਮੇਰੇ ਨਾਮ ਵਿੱਚ ਅਜਿਹੇ ਇੱਕ ਬਾਲਕ ਨੂੰ ਕਬੂਲ ਕਰੇ, ਉਹ ਮੈਨੂੰ ਕਬੂਲ ਕਰਦਾ ਹੈ।

    10 ਵੇਖੋ, ਤੁਸੀਂ ਇਨ੍ਹਾਂ ਛੋਟੇ ਬੱਚਿਆਂ ਵਿੱਚੋਂ ਕਿਸੇ ਨੂੰ ਤੁਛ ਨਾ ਜਾਣੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਸਵਰਗ ਵਿੱਚ ਉਨ੍ਹਾਂ ਦੇ ਦੂਤ ਮੇਰੇ ਪਿਤਾ ਦਾ ਜਿਹੜਾ ਸਵਰਗ ਵਿੱਚ ਹੈ ਮੂੰਹ ਸਦਾ ਵੇਖਦੇ ਹਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.