4 ਯਿਸ਼ੂ ਨੇ ਉੱਤਰ ਦਿੱਤਾ, "ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’19:4 ਉਤ 1:27 5 ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’19:5 ਉਤ 2:24 6 ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
Publicidade