Pular para o conteúdo
Publicidade

ਮੱਤੀਯਾਹ 4

ਉਜਾੜ ਵਿੱਚ ਪ੍ਰਭੂ ਯਿਸ਼ੂ ਦੀ ਪਰਖ

1 ਇਸ ਤੋਂ ਬਾਅਦ ਯਿਸ਼ੂ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ ਤਾਂ ਕਿ ਦੁਸ਼ਟ ਦੇ ਦੁਆਰਾ ਪਰਤਾਇਆ ਜਾਵੇ। 2 ਚਾਲੀ ਦਿਨਾਂ ਅਤੇ ਚਾਲੀ ਰਾਤਾਂ ਦਾ ਵਰਤ ਰੱਖਣ ਤੋਂ ਬਾਅਦ, ਉਸ ਨੂੰ ਭੁੱਖ ਲੱਗੀ। 3 ਪਰਤਾਉਣ ਵਾਲੇ ਨੇ ਉਸ ਕੋਲ ਆਣ ਕੇ ਉਸ ਨੂੰ ਕਿਹਾ, "ਜੇ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਨ੍ਹਾਂ ਪੱਥਰਾਂ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।"

4 ਯਿਸ਼ੂ ਨੇ ਉੱਤਰ ਦਿੱਤਾ, "ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਇਨਸਾਨ ਸਿਰਫ ਰੋਟੀ ਨਾਲ ਜਿਉਂਦਾ ਨਹੀਂ ਰਹੇਗਾ, ਪਰ ਹਰ ਇੱਕ ਬਚਨ ਨਾਲ ਜੋ ਪਰਮੇਸ਼ਵਰ ਦੇ ਮੂੰਹ ਵਿੱਚੋਂ ਨਿਕਲਦਾ ਹੈ।’4:4 ਬਿਵ 8:3"

5 ਫਿਰ ਸ਼ੈਤਾਨ ਉਸ ਨੂੰ ਪਵਿੱਤਰ ਸ਼ਹਿਰ ਵਿੱਚ ਲੈ ਗਿਆ ਅਤੇ ਹੈਕਲ4:5 ਹੈਕਲ ਅਰਥਾਤ ਯਹੂਦੀਆਂ ਦਾ ਮੰਦਰ ਦੀ ਚੋਟੀ ਉੱਤੇ ਖੜ੍ਹਾ ਕਰ ਦਿੱਤਾ। 6 ਅਤੇ ਉਸ ਨੂੰ ਕਿਹਾ, "ਜੇਕਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ ਤਾਂ ਆਪਣੇ ਆਪ ਨੂੰ ਹੇਠਾਂ ਸੁੱਟ ਦੇ। ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ:

" ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ

ਅਤੇ ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ,

ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’4:6 ਜ਼ਬੂ 91:11,12"

7 ਯਿਸ਼ੂ ਨੇ ਉਸ ਨੂੰ ਉੱਤਰ ਦਿੱਤਾ, "ਇਹ ਵੀ ਲਿਖਿਆ ਹੋਇਆ ਹੈ: ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।"4:7 ਬਿਵ 6:13,16

8 ਦੁਬਾਰਾ ਫਿਰ ਸ਼ੈਤਾਨ ਯਿਸ਼ੂ ਨੂੰ ਇੱਕ ਹੋਰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ। 9 ਉਸ ਨੇ ਕਿਹਾ, "ਅਗਰ ਤੂੰ ਮੇਰੀ ਅਰਾਧਨਾ ਕਰੇ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।"

10 ਯਿਸ਼ੂ ਨੇ ਉਸ ਨੂੰ ਕਿਹਾ, "ਹੇ ਸ਼ੈਤਾਨ, ਮੇਰੇ ਤੋਂ ਦੂਰ ਹੋ ਜਾ! ਕਿਉਂਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: ‘ਤੂੰ ਕੇਵਲ ਪ੍ਰਭੂ ਆਪਣੇ ਪਰਮੇਸ਼ਵਰ ਦੀ ਅਰਾਧਨਾ ਕਰ ਅਤੇ ਉਸੇ ਦੀ ਹੀ ਸੇਵਾ ਕਰ।’ "4:10 ਬਿਵ 6:13

11 ਫਿਰ ਸ਼ੈਤਾਨ ਉਸ ਕੋਲੋਂ ਚਲਾ ਗਿਆ ਅਤੇ ਸਵਰਗਦੂਤ ਆਣ ਕੇ ਉਸ ਦੀ ਸੇਵਾ ਟਹਿਲ ਕਰਨ ਲੱਗੇ।

ਗਲੀਲ ਪ੍ਰਦੇਸ਼ ਵਿੱਚ ਪ੍ਰਭੂ ਯਿਸ਼ੂ ਦੀ ਸੇਵਕਾਈ ਦਾ ਅਰੰਭ

12 ਜਦੋਂ ਯਿਸ਼ੂ ਨੂੰ ਇਹ ਪਤਾ ਲੱਗਾ ਕਿ ਯੋਹਨ ਨੂੰ ਕੈਦ ਵਿੱਚ ਪਾ ਦਿੱਤਾ ਗਿਆ ਹੈ, ਤਾਂ ਯਿਸ਼ੂ ਗਲੀਲ ਪ੍ਰਦੇਸ਼ ਵੱਲ ਚੱਲਿਆ ਗਿਆ। 13 ਅਤੇ ਨਾਜ਼ਰੇਥ ਨੂੰ ਛੱਡ ਕੇ, ਕਫ਼ਰਨਹੂਮ ਸ਼ਹਿਰ ਵਿੱਚ ਜਾ ਕੇ ਰਹਿਣ ਲੱਗਾ, ਜਿਹੜਾ ਝੀਲ ਦੇ ਕੰਢੇ ਜ਼ਬੁਲੂਨ ਅਤੇ ਨਫ਼ਤਾਲੀ ਦੇ ਇਲਾਕੇ ਵਿੱਚ ਸਥਿਤ ਹੈ। 14 ਇਹ ਇਸ ਲਈ ਹੋਇਆ ਤਾਂ ਜੋ ਯਸ਼ਾਯਾਹ ਨਬੀ ਦੀ ਭਵਿੱਖਬਾਣੀ ਪੂਰੀ ਹੋਵੇ:

15 "ਜ਼ਬੁਲੂਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ

ਸਮੁੰਦਰ ਦਾ ਰਸਤਾ, ਯਰਦਨ ਦੇ ਪਾਰ,

ਗ਼ੈਰ-ਯਹੂਦੀਆਂ ਦੀ ਗਲੀਲ,

16 ਜਿਹੜੇ ਲੋਕ ਅੰਧਕਾਰ ਵਿੱਚ ਜੀਵਨ ਗੁਜਾਰ ਰਹੇ ਸਨ4:16 ਬਿਵ 6:16

ਉਹਨਾਂ ਨੇ ਇੱਕ ਵੱਡਾ ਚਾਨਣ ਵੇਖਿਆ;

ਅਤੇ ਜਿਹੜੇ ਮੌਤ ਦੇ ਸਾਯੇ ਵਿੱਚ ਜੀ ਰਹੇ ਸਨ

ਉਹਨਾਂ ਲਈ ਚਾਨਣ ਪ੍ਰਗਟ ਹੋਇਆ।"4:16 ਯਸ਼ਾ 9:1,2

17 ਉਸੇ ਸਮੇਂ ਤੋਂ ਯਿਸ਼ੂ ਨੇ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ, "ਤੋਬਾ ਕਰੋ, ਕਿਉਂ ਜੋ ਸਵਰਗ ਦਾ ਰਾਜ ਨੇੜੇ ਆ ਗਿਆ ਹੈ।"

ਪਹਿਲੇ ਚਾਰ ਚੇਲਿਆਂ ਨੂੰ ਬੁਲਾਵਾ

18 ਜਦੋਂ ਯਿਸ਼ੂ ਗਲੀਲ ਦੀ ਝੀਲ ਦੇ ਕੰਢੇ ਉੱਤੇ ਚੱਲ ਰਿਹਾ ਸੀ, ਤਾਂ ਉਸ ਨੇ ਦੋ ਭਰਾਵਾਂ ਨੂੰ ਵੇਖਿਆ, ਸ਼ਿਮਓਨ ਜਿਸ ਨੂੰ ਪਤਰਸ ਵੀ ਆਖਦੇ ਸਨ ਅਤੇ ਉਸ ਦੇ ਭਰਾ ਆਂਦਰੇਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ। 19 ਯਿਸ਼ੂ ਨੇ ਉਹਨਾਂ ਨੂੰ ਕਿਹਾ, "ਆਓ, ਮੇਰੇ ਪਿੱਛੇ ਹੋ ਤੁਰੋ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।" 20 ਉਹ ਉਸੇ ਵੇਲੇ ਆਪਣੇ ਜਾਲਾਂ ਨੂੰ ਛੱਡ ਕੇ ਅਤੇ ਉਹ ਦੇ ਪਿੱਛੇ ਤੁਰ ਪਏ।

21 ਜਦੋਂ ਯਿਸ਼ੂ ਉੱਥੋਂ ਅੱਗੇ ਤੁਰੇ, ਤਾਂ ਉਸ ਨੇ ਦੋ ਹੋਰ ਭਰਾਵਾਂ ਅਰਥਾਤ ਜ਼ਬਦੀ ਦੇ ਪੁੱਤਰ ਯਾਕੋਬ ਅਤੇ ਉਸਦੇ ਭਰਾ ਯੋਹਨ ਨੂੰ ਵੇਖਿਆ। ਜੋ ਆਪਣੇ ਪਿਤਾ ਜ਼ਬਦੀ ਨਾਲ ਕਿਸ਼ਤੀ ਵਿੱਚ ਜਾਲਾਂ ਨੂੰ ਸਾਫ਼ ਕਰ ਰਹੇ ਸਨ। ਅਤੇ ਯਿਸ਼ੂ ਨੇ ਉਨ੍ਹਾਂ ਨੂੰ ਆਵਾਜ਼ ਮਾਰੀ, 22 ਅਤੇ ਉਸੇ ਵੇਲੇ ਉਹ ਕਿਸ਼ਤੀ ਅਤੇ ਆਪਣੇ ਪਿਤਾ ਨੂੰ ਛੱਡ ਕੇ ਯਿਸ਼ੂ ਦੇ ਪਿੱਛੇ ਤੁਰ ਪਏ।

ਗਲੀਲ ਪ੍ਰਦੇਸ਼ ਵਿੱਚ ਪ੍ਰਭੂ ਯਿਸ਼ੂ ਦੁਆਰਾ ਪ੍ਰਚਾਰ ਅਤੇ ਚੰਗਿਆਈ

23 ਯਿਸ਼ੂ ਸਾਰੇ ਗਲੀਲ ਵਿੱਚ ਜਾ ਕੇ ਅਤੇ ਉਹਨਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਸਿੱਖਿਆ ਦਿੰਦਾ ਅਤੇ ਰਾਜ ਦੀ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ, ਨਾਲੇ ਉਹਨਾਂ ਲੋਕਾਂ ਵਿੱਚੋਂ ਬਿਮਾਰੀਆਂ ਨੂੰ ਅਤੇ ਰੋਗਾਂ ਨੂੰ ਦੂਰ ਕਰਦਾ ਸੀ। 24 ਇਸ ਲਈ ਸਾਰੇ ਸੀਰੀਆ ਪ੍ਰਦੇਸ਼ ਵਿੱਚ ਪ੍ਰਭੂ ਯਿਸ਼ੂ ਦੀ ਚਰਚਾ ਹੋਣ ਲੱਗ ਪਈ ਤਾਂ ਲੋਕ ਉਹਨਾਂ ਸਾਰਿਆਂ ਰੋਗੀਆਂ ਨੂੰ ਜਿਹੜੇ ਦੁੱਖਾ ਵਿੱਚ ਫਸੇ ਹੋਏ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਸਨ, ਮਿਰਗੀ ਦੇ ਰੋਗੀ, ਅਧਰੰਗੀਆਂ ਨੂੰ ਯਿਸ਼ੂ ਕੋਲ ਲੈ ਕੇ ਆਏ ਅਤੇ ਯਿਸ਼ੂ ਨੇ ਉਹਨਾਂ ਸਾਰਿਆਂ ਰੋਗੀਆਂ ਨੂੰ ਚੰਗਿਆ ਕੀਤਾ। 25 ਅਤੇ ਬਹੁਤ ਵੱਡੀ ਭੀੜ ਗਲੀਲ ਤੋਂ, ਡੇਕਾਪੋਲਿਸ,4:25 ਡੇਕਾਪੋਲਿਸ, ਅਰਥਾਤ 10 ਸ਼ਹਿਰਾਂ ਦਾ ਖੇਤਰ ਯੇਰੂਸ਼ਲੇਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰ ਉਸ ਦੇ ਮਗਰ ਤੁਰ ਪਈ।

Estes versículos te tocaram? Ore agora!

+581 estão orando agora.

Junte-se à corrente de oração.