ਤਲਾਕ ਦੇ ਵਿਸ਼ੇ ਬਾਰੇ ਸਿੱਖਿਆ
31 "ਇਹ ਵੀ ਕਿਹਾ ਗਿਆ ਸੀ, ‘ਜੇ ਕੋਈ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ-ਨਾਮਾ ਲਿਖ ਕੇ ਦੇਵੇ।’5:31 ਬਿਵ 24:1 32 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਕਰਕੇ ਤਲਾਕ ਦੇਵੇ ਉਹ ਉਸ ਕੋਲੋਂ ਵਿਭਚਾਰ ਕਰਵਾਉਂਦਾ ਹੈ ਅਤੇ ਜੋ ਕੋਈ ਉਸ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।