Pular para o conteúdo
Publicidade

ਮੱਤੀਯਾਹ 6:1-4,6

OPCV Punjabi Contemporary Version

ਲੋੜਵੰਦਾਂ ਨੂੰ ਦਾਨ ਦੇਣਾ

1 "ਸਾਵਧਾਨ ਰਹੋ ਤੁਸੀਂ ਆਪਣੇ ਧਾਰਮਿਕਤਾ ਦੇ ਕੰਮਾਂ ਨੂੰ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ। ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ ਕੋਈ ਵੀ ਫ਼ਲ ਪ੍ਰਾਪਤ ਨਹੀਂ ਕਰੋਗੇ।

2 "ਇਸ ਲਈ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ, ਤਾਂ ਰਸਤਿਆ ਵਿੱਚ ਆਪਣੇ ਅੱਗੇ ਤੁਰ੍ਹੀ ਵਜ਼ਾ ਕੇ ਚਰਚਾ ਨਾ ਕਰੋ, ਜਿਸ ਤਰ੍ਹਾਂ ਪਖੰਡੀ ਪ੍ਰਾਰਥਨਾ ਸਥਾਨਾਂ ਅਤੇ ਰਸਤਿਆ ਵਿੱਚ ਕਰਦੇ ਹਨ ਤਾਂ ਜੋ ਲੋਕ ਉਹਨਾਂ ਦੀ ਪ੍ਰਸੰਸਾ ਕਰਨ। ਮੈਂ ਤੁਹਾਨੂੰ ਸੱਚ ਆਖਦਾ ਹਾਂ, ਜੋ ਉਹ ਆਪਣਾ ਫ਼ਲ ਪਾ ਚੁੱਕੇ ਹਨ। 3 ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਵੀ ਨਾ ਚੱਲੇ। ਕਿ ਤੁਹਾਡਾ ਸੱਜਾ ਹੱਥ ਕੀ ਕਰ ਰਿਹਾ ਹੈ। 4 ਤੁਹਾਡਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਹੈ ਤੁਹਾਨੂੰ ਇਨਾਮ ਦੇਵੇ।

6 ਪਰ ਜਦ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਅੰਦਰਲੇ ਕਮਰੇ ਵਿੱਚ ਜਾ ਕੇ ਅਤੇ ਦਰਵਾਜ਼ਾ ਬੰਦ ਕਰਕੇ ਆਪਣੇ ਪਿਤਾ ਅੱਗੇ ਪ੍ਰਾਰਥਨਾ ਕਰੋ, ਜਿਹੜਾ ਗੁਪਤ ਹੈ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੁਹਾਨੂੰ ਫ਼ਲ ਦੇਵੇਗਾ।

Em outras traduções

  1. IRVPUN Indian Revised Version (IRV) - Punjabi

    1 ਸਾਵਧਾਨ, ਤੁਸੀਂ ਆਪਣੇ ਧਾਰਮਿਕਤਾ ਦੇ ਕੰਮ ਮਨੁੱਖਾਂ ਦੇ ਸਾਹਮਣੇ ਦਿਖਾਵੇ ਲਈ ਨਾ ਕਰੋ, ਨਹੀਂ ਤਾਂ ਤੁਸੀਂ ਆਪਣੇ ਪਿਤਾ ਕੋਲੋਂ ਜਿਹੜਾ ਸਵਰਗ ਵਿੱਚ ਹੈ, ਕੁਝ ਵੀ ਫਲ ਪ੍ਰਾਪਤ ਨਾ ਕਰੋਗੇ।

    2 ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। 3 ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, 4 ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।

    6 ਪਰ ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਆਪਣੇ ਕਮਰੇ ਵਿੱਚ ਜਾਓ ਅਤੇ ਦਰਵਾਜ਼ਾ ਬੰਦ ਕਰ ਕੇ, ਆਪਣੇ ਪਿਤਾ ਅੱਗੇ ਜਿਹੜਾ ਗੁਪਤ ਹੈ ਪ੍ਰਾਰਥਨਾ ਕਰੋ! ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਉਹ ਤੈਨੂੰ ਫਲ ਦੇਵੇਗਾ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.