Pular para o conteúdo
Publicidade

ਮੱਤੀਯਾਹ 6:31-34

OPCV Punjabi Contemporary Version

31 ਇਸ ਲਈ ਤੁਸੀਂ ਚਿੰਤਾ ਨਾ ਕਰੋ ਅਤੇ ਇਹ ਨਾ ਬੋਲੋ, ‘ਅਸੀਂ ਕੀ ਖਾਵਾਂਗੇ?’ ਅਤੇ ‘ਕੀ ਪੀਵਾਂਗੇ?’ ਜਾਂ ‘ਕੀ ਪਹਿਨਾਂਗੇ?’ 32 ਗ਼ੈਰ-ਯਹੂਦੀ ਲੋਕ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ, ਪਰ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ ਪਰਮੇਸ਼ਵਰ ਦੇ ਰਾਜ ਅਤੇ ਉਸਦੀ ਧਾਰਮਿਕਤਾ ਦੀ ਖੋਜ ਕਰੋ, ਤਾਂ ਇਹ ਸਾਰੀਆਂ ਵਸਤਾ ਤੁਹਾਨੂੰ ਦਿੱਤੀਆਂ ਜਾਣਗੀਆਂ। 34 ਇਸ ਲਈ ਤੁਸੀਂ ਕੱਲ ਦੇ ਬਾਰੇ ਚਿੰਤਾਂ ਨਾ ਕਰੋ, ਕਿਉਂਕਿ ਕੱਲ ਆਪਣੇ ਲਈ ਆਪ ਹੀ ਚਿੰਤਾਂ ਕਰੇਂਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।

Em outras traduções

  1. IRVPUN Indian Revised Version (IRV) - Punjabi

    31 ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? 32 ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ। 34 ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.