ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ
7 "ਮੰਗੋ ਅਤੇ ਤੁਹਾਨੂੰ ਦਿੱਤਾ ਜਾਵੇਗਾ; ਖੋਜੋ ਤਾਂ ਤੁਹਾਨੂੰ ਮਿਲ ਜਾਵੇਗਾ; ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ। 8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
9 "ਤੁਹਾਡੇ ਵਿੱਚੋਂ ਕੌਣ ਅਜਿਹਾ ਮਨੁੱਖ ਹੈ ਜਿਸਦਾ ਪੁੱਤਰ ਉਸ ਤੋਂ ਰੋਟੀ ਮੰਗੇ, ਤਾਂ ਉਹ ਉਸ ਨੂੰ ਪੱਥਰ ਦੇਵੇ? 10 ਅਤੇ ਜਦ ਉਹ ਮੱਛੀ ਮੰਗੇ, ਤਾਂ ਉਹ ਉਸ ਨੂੰ ਸੱਪ ਦੇਵੇ? 11 ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਚੰਗੀਆਂ ਚੀਜ਼ਾਂ ਨਹੀਂ ਦੇਵੇਗਾ?