22 ਹਾਲਾਂਕਿ ਉਹਨਾਂ ਨੇ ਬੁੱਧੀਮਾਨ ਹੋਣ ਦਾ ਦਾਅਵਾ ਕੀਤਾ, ਉਹ ਮੂਰਖ ਬਣ ਗਏ। 23 ਅਤੇ ਮਹਾਨ ਅਤੇ ਜਿਉਂਦੇ ਪਰਮੇਸ਼ਵਰ ਦੀ ਮਹਿਮਾ ਕਰਨ ਦੀ ਬਜਾਏ ਉਹਨਾਂ ਨਾਸ਼ ਹੋਣ ਵਾਲੇ ਮਨੁੱਖਾਂ ਦੀਆਂ ਬਣਾਈਆਂ ਮੂਰਤੀਆਂ ਅਤੇ ਪੰਛੀਆਂ ਅਤੇ ਜਾਨਵਰਾਂ ਅਤੇ ਘਿੱਸਰਨ ਵਾਲੇ ਜੀਵ-ਜੰਤੂਆਂ ਨੂੰ ਮਹਿਮਾ ਦਿੱਤੀ।1:23 ਬਿਵ 4:15-19; ਜ਼ਬੂ 106:20
24 ਇਸ ਲਈ ਪਰਮੇਸ਼ਵਰ ਨੇ ਉਹਨਾਂ ਨੂੰ ਉਹਨਾਂ ਦੇ ਦਿਲ ਦੀਆਂ ਪਾਪੀ ਇੱਛਾਵਾਂ ਦੇ ਹਵਾਲੇ ਕਰ ਦਿੱਤਾ ਤਾਂ ਜੋ ਉਹ ਆਪੋ ਵਿੱਚ ਸ਼ਰਮਨਾਕ ਕੰਮ ਕਰਕੇ ਆਪਣੇ ਸਰੀਰਾਂ ਨੂੰ ਅਸ਼ੁੱਧ ਕਰਨ। 25 ਉਹਨਾਂ ਨੇ ਝੂਠ ਲਈ ਪਰਮੇਸ਼ਵਰ ਦੀ ਸੱਚਾਈ ਨੂੰ ਬਦਲ ਦਿੱਤਾ, ਅਤੇ ਉਹਨਾਂ ਨੇ ਸ਼੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਨਾ ਕਿ ਸ਼੍ਰਿਸ਼ਟੀਕਰਤਾ ਦੀ, ਜੋ ਸਦਾ ਵਡਿਆਈ ਦੇ ਯੋਗ ਹੈ, ਆਮੀਨ।1:25 ਯਿਰ 13:25; 16:19
26 ਇਸ ਕਰਕੇ, ਪਰਮੇਸ਼ਵਰ ਨੇ ਉਹਨਾਂ ਨੂੰ ਸ਼ਰਮਨਾਕ ਕਰਨ ਵਾਲੀਆਂ ਇੱਛਾਵਾਂ ਦੇ ਹਵਾਲੇ ਕਰ ਦਿੱਤਾ। ਇੱਥੋਂ ਤੱਕ ਕਿ ਉਹਨਾਂ ਦੀਆਂ ਔਰਤਾਂ ਕੁਦਰਤੀ ਸੰਭੋਗ ਦੀ ਥਾਂ ਗੈਰ ਕੁਦਰਤੀ ਸੰਭੋਗ ਕਰਨ ਲੱਗੀਆਂ। 27 ਇਸੇ ਤਰ੍ਹਾਂ ਆਦਮੀਆਂ ਨੇ ਵੀ ਔਰਤਾਂ ਨਾਲ ਕੁਦਰਤੀ ਸੰਭੋਗ ਨੂੰ ਤਿਆਗ ਦਿੱਤਾ ਅਤੇ ਇੱਕ-ਦੂਜੇ ਨਾਲ ਕਾਮਨਾਵਾਂ ਵਿੱਚ ਜਲਨ ਲੱਗੇ। ਆਦਮੀਆਂ ਨੇ ਦੂਸਰੇ ਆਦਮੀਆਂ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਇਸ ਕਰਕੇ ਆਦਮੀਆਂ ਨੇ ਇਸ ਸ਼ਰਮਨਾਕ ਕੰਮ ਕਾਰਨ ਬਣਦੀ ਸਜ਼ਾ ਪਾਈ।1:27 ਲੇਵਿ 18:22; 20:13