12 ਯਹੂਦੀ ਅਤੇ ਗ਼ੈਰ-ਯਹੂਦੀ ਵਿੱਚ ਕੋਈ ਅੰਤਰ ਨਹੀਂ ਹੈ। ਉਹੀ ਪ੍ਰਭੂ ਸਾਰਿਆਂ ਦਾ ਮਾਲਕ ਹੈ ਅਤੇ ਜੋ ਉਸ ਨੂੰ ਪੁਕਾਰਦਾ ਹੈ ਉਹਨਾਂ ਨੂੰ ਅਸੀਸਾਂ ਦਿੰਦਾ ਹੈ। 13 ਕਿਉਂਕਿ, "ਹਰੇਕ ਜਿਹੜਾ ਵੀ ਪ੍ਰਭੂ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ।"10:13 ਯੋਏ 2:32; ਰਸੂ 2:21
14 ਤਾਂ ਫਿਰ, ਉਹ ਪ੍ਰਭੂ ਨੂੰ ਕਿਵੇਂ ਪੁਕਾਰ ਸਕਦੇ ਹਨ ਜਿਸ ਤੇ ਉਹਨਾਂ ਨੇ ਵਿਸ਼ਵਾਸ ਨਹੀਂ ਕੀਤਾ? ਅਤੇ ਉਹ ਉਸ ਉੱਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ ਜਿਸ ਦੇ ਬਾਰੇ ਉਹਨਾਂ ਸੁਣਿਆ ਹੀ ਨਹੀਂ? ਅਤੇ ਉਹ ਉਹਨਾਂ ਨੂੰ ਕਿਵੇਂ ਸੁਣ ਸਕਦੇ ਹਨ ਜਦੋਂ ਕੋਈ ਉਹਨਾਂ ਨੂੰ ਪ੍ਰਚਾਰ ਨਹੀਂ ਕਰਦਾ? 15 ਅਤੇ ਜੇ ਕੋਈ ਭੇਜੇ ਨਾ ਜਾਣ ਤਾਂ ਕੋਈ ਪ੍ਰਚਾਰ ਕਿਵੇਂ ਕਰ ਸਕਦਾ ਹੈ? ਜਿਵੇਂ ਕਿ ਇਹ ਲਿਖਿਆ ਗਿਆ ਹੈ: "ਉਹਨਾਂ ਲੋਕਾਂ ਦੇ ਪੈਰ ਕਿੰਨੇ ਸੋਹਣੇ ਹਨ ਜਿਹੜੇ ਚੰਗੀ ਖੁਸ਼ਖ਼ਬਰੀ ਲਿਆਉਂਦੇ ਹਨ।"10:15 ਯਸ਼ਾ 52:7; ਨਹੂ 1:15
16 ਪਰ ਸਾਰੇ ਇਸਰਾਏਲੀਆਂ ਨੇ ਖੁਸ਼ਖ਼ਬਰੀ ਨੂੰ ਸਵੀਕਾਰ ਨਹੀਂ ਕੀਤਾ। ਕਿਉਂਕਿ ਯਸ਼ਾਯਾਹ ਕਹਿੰਦਾ ਹੈ, "ਹੇ ਪ੍ਰਭੂ, ਸਾਡੀ ਖੁਸ਼ਖ਼ਬਰੀ ਉੱਤੇ ਕਿਸ ਨੇ ਵਿਸ਼ਵਾਸ ਕੀਤਾ?"10:16 ਯਸ਼ਾ 53:1 17 ਇਸ ਲਈ ਵਿਸ਼ਵਾਸ ਸੁਣਨ ਨਾਲ ਆਉਂਦਾ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।