Pular para o conteúdo
Publicidade

ਰੋਮਿਆਂ 12:17-21

OPCV Punjabi Contemporary Version

17 ਕਿਸੇ ਨਾਲ ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ। 18 ਜੇ ਇਹ ਸੰਭਵ ਹੈ, ਜਿੱਥੋਂ ਤੱਕ ਇਹ ਤੁਹਾਡੇ ਤੇ ਨਿਰਭਰ ਕਰਦਾ ਹੈ, ਸਾਰਿਆਂ ਨਾਲ ਸ਼ਾਂਤੀ ਨਾਲ ਰਹੋ। 19 ਹੇ ਮੇਰੇ ਪਿਆਰੇ ਮਿੱਤਰੋ, ਬਦਲਾ ਨਾ ਲਓ, ਪਰ ਪਰਮੇਸ਼ਵਰ ਦੇ ਕ੍ਰੋਧ ਲਈ ਜਗ੍ਹਾ ਛੱਡੋ, ਕਿਉਂਕਿ ਇਹ ਲਿਖਿਆ ਹੋਇਆ ਹੈ: "ਬਦਲਾ ਲੈਣਾ ਮੇਰਾ ਕੰਮ ਹੈ; ਮੈਂ ਹੀ ਬਦਲਾ ਲਵਾਂਗਾ," ਪ੍ਰਭੂ ਕਹਿੰਦਾ ਹੈ।12:19 ਬਿਵ 32:35 20 ਇਸ ਦੇ ਉਲਟ:

"ਜੇਕਰ ਤੁਹਾਡਾ ਦੁਸ਼ਮਣ ਭੁੱਖਾ ਹੈ, ਤਾਂ ਉਸ ਨੂੰ ਖੁਆਓ;

ਜੇ ਉਹ ਪਿਆਸਾ ਹੈ, ਤਾਂ ਉਸ ਨੂੰ ਕੁਝ ਪੀਣ ਲਈ ਦਿਓ;

ਅਜਿਹਾ ਕਰਨ ਨਾਲ ਤੁਸੀਂ ਉਸ ਦੇ ਸਿਰ ਉੱਤੇ ਬਲਦੇ ਕੋਲਿਆਂ ਨੂੰ ਰੱਖਦੇ ਹੋ।"12:20 ਕਹਾ 25:21-22

21 ਬੁਰਿਆਈ ਨਾਲ ਨਾ ਜਿੱਤੋ, ਪਰ ਚੰਗਿਆਈ ਨਾਲ ਬੁਰਾਈ ਉੱਤੇ ਕਾਬੂ ਪਾਓ।

Em outras traduções

  1. IRVPUN Indian Revised Version (IRV) - Punjabi

    17 ਬੁਰਿਆਈ ਦੇ ਬਦਲੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਉਹਨਾਂ ਤੇ ਧਿਆਨ ਰੱਖੋ। 18 ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ-ਮਿਲਾਪ ਰੱਖੋ। 19 ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ। 20 ਪਰ ਜੇ ਤੇਰਾ ਵੈਰੀ ਭੁੱਖਾ ਹੋਵੇ ਤਾਂ ਉਹ ਨੂੰ ਖੁਆ, ਜੇ ਪਿਆਸਾ ਹੋਵੇ ਤਾਂ ਉਹ ਨੂੰ ਪਾਣੀ ਪਿਆ ਕਿਉਂ ਜੋ ਇਹ ਕਰਕੇ ਤੂੰ ਉਹ ਦੇ ਸਿਰ ਉੱਤੇ ਅੱਗ ਦੇ ਅੰਗਿਆਰਾਂ ਦਾ ਢੇਰ ਲਾਵੇਂਗਾ। 21 ਬੁਰਿਆਈ ਤੋਂ ਨਾ ਹਾਰ ਸਗੋਂ ਭਲਿਆਈ ਨਾਲ ਬੁਰਿਆਈ ਨੂੰ ਜਿੱਤ ਲੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.