Pular para o conteúdo
Publicidade

ਰੋਮਿਆਂ 4:17-21

OPCV Punjabi Contemporary Version

17 ਜਿਵੇਂ ਕਿ ਇਹ ਲਿਖਿਆ ਹੈ: ਕਿ ਜਦੋਂ ਪਰਮੇਸ਼ਵਰ ਨੇ ਅਬਰਾਹਾਮ ਨੂੰ ਕਿਹਾ, "ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।"4:17 ਉਤ 17:5 ਉਹ ਸਾਡਾ ਵੀ ਪਿਤਾ ਹੈ ਕਿਉਂਕਿ ਅਬਰਾਹਾਮ ਨੇ ਉਸ ਪਰਮੇਸ਼ਵਰ ਤੇ ਵਿਸ਼ਵਾਸ ਕੀਤਾ ਜੋ ਮੁਰਦਿਆਂ ਨੂੰ ਦੁਬਾਰਾ ਜ਼ਿੰਦਾ ਕਰਦਾ ਹੈ ਅਤੇ ਉਹ ਨਵੀਆਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਉਹਨਾਂ ਚੀਜ਼ਾਂ ਨੂੰ ਪੈਦਾ ਕਰਦਾ ਹੈ ਜੋ ਨਹੀਂ ਸਨ।

18 ਜਦੋਂ ਉਮੀਦ ਦਾ ਕੋਈ ਕਾਰਨ ਨਹੀਂ ਸੀ, ਤਾਂ ਵੀ ਅਬਰਾਹਾਮ ਆਸ ਕਰਦਾ ਰਿਹਾ ਕਿ ਉਹ ਵਿਸ਼ਵਾਸ ਕਰਦਾ ਸੀ ਕਿ ਉਹ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣ ਜਾਵੇਗਾ। ਕਿਉਂਕਿ ਪਰਮੇਸ਼ਵਰ ਨੇ ਉਸਨੂੰ ਕਿਹਾ ਸੀ, "ਤੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਹੋਵੇਗਾ!" 19 ਅਤੇ ਅਬਰਾਹਾਮ ਦੀ ਨਿਹਚਾ ਕਮਜ਼ੋਰ ਨਹੀਂ ਹੋਈ, ਹਾਲਾਂਕਿ ਉਹ ਸੋ ਸਾਲ ਦੀ ਉਮਰ ਦਾ ਸੀ ਉਸ ਨੇ ਸਮਝਿਆ ਕਿ ਉਸ ਦਾ ਸਰੀਰ ਮਰਿਆ ਵਾਂਗ ਸੀ, ਅਤੇ ਸਾਰਾਹ ਦੀ ਕੁੱਖ ਵੀ ਇਸੇ ਤਰ੍ਹਾਂ ਸੀ।4:19 ਇਬ 11:11 20 ਅਬਰਾਹਾਮ ਨੇ ਪਰਮੇਸ਼ਵਰ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਤੋਂ ਭਟਕਣ ਦੀ ਬਜਾਏ, ਵਿਸ਼ਵਾਸ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਦੁਆਰਾ ਪਰਮੇਸ਼ਵਰ ਦੀ ਵਡਿਆਈ ਕੀਤੀ। 21 ਉਸ ਨੂੰ ਪੂਰਾ ਯਕੀਨ ਸੀ ਕਿ ਪਰਮੇਸ਼ਵਰ ਨੇ ਜੋ ਕੁਝ ਵੀ ਉਸ ਨਾਲ ਵਾਅਦਾ ਕੀਤਾ ਹੈ ਉਹ ਕਰ ਸਕਦਾ ਹੈ।

Em outras traduções

  1. IRVPUN Indian Revised Version (IRV) - Punjabi

    17 ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ। 18 ਨਿਰਾਸ਼ਾ ਵਿੱਚ ਆਸ ਨਾਲ ਉਸ ਨੇ ਵਿਸ਼ਵਾਸ ਕੀਤਾ ਕਿ ਉਸ ਬਚਨ ਦੇ ਅਨੁਸਾਰ ਕਿ ਤੇਰੀ ਅੰਸ ਇਉਂ ਹੋਵੇਗੀ ਕਿ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ। 19 ਅਤੇ ਵਿਸ਼ਵਾਸ ਵਿੱਚ ਉਹ ਕਮਜ਼ੋਰ ਨਾ ਹੋਇਆ ਭਾਵੇਂ ਉਹ ਸੌ ਸਾਲ ਦਾ ਹੋ ਗਿਆ ਸੀ ਜਦੋਂ ਉਸ ਨੇ ਧਿਆਨ ਕੀਤਾ ਕਿ ਮੇਰੀ ਦੇਹ ਹੁਣ ਮੁਰਦੇ ਵਰਗੀ ਹੋ ਗਈ ਹੈ ਨਾਲੇ ਸਾਰਾਹ ਦੀ ਕੁੱਖ ਨੂੰ ਵੀ ਸੋਕਾ ਲੱਗ ਗਿਆ ਹੈ। 20 ਪ੍ਰੰਤੂ ਪਰਮੇਸ਼ੁਰ ਦੇ ਵਾਇਦੇ ਉੱਤੇ ਉਸ ਨੇ ਅਵਿਸ਼ਵਾਸ ਕਰਕੇ ਸ਼ੱਕ ਨਾ ਕੀਤਾ ਸਗੋਂ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਨੇ ਪਰਮੇਸ਼ੁਰ ਦੀ ਵਡਿਆਈ ਕੀਤੀ। 21 ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.