16 ਨਾ ਹੀ ਪਰਮੇਸ਼ਵਰ ਦਾ ਵਰਦਾਨ ਇੱਕ ਆਦਮੀ ਦੇ ਪਾਪ ਦੇ ਨਤੀਜੇ ਦੇ ਨਾਲ ਤੋਲਿਆ ਜਾ ਸਕਦਾ ਹੈ: ਇੱਕ ਪਾਪ ਦੇ ਕਾਰਨ ਨਿਆਂ ਅਤੇ ਨਿੰਦਾ ਆਈ, ਪਰ ਇਹ ਵਰਦਾਨ ਬਹੁਤ ਸਾਰੇ ਗੁਨਾਹਾਂ ਦੇ ਬਾਅਦ ਆਇਆ ਅਤੇ ਜਿਸ ਨੇ ਧਰਮੀ ਠਹਿਰਾਇਆ ਹੈ। 17 ਜੇ ਆਦਮ ਦੇ ਪਾਪ ਕਰਨ ਦੁਆਰਾ ਮੌਤ ਦਾ ਰਾਜ ਹੋ ਗਿਆ, ਤਾਂ ਉਹ ਲੋਕ ਜਿਹੜੇ ਪਰਮੇਸ਼ਵਰ ਦੀ ਕਿਰਪਾ ਅਤੇ ਧਰਮੀ ਹੋਣ ਦੇ ਵਰਦਾਨ ਨੂੰ ਪ੍ਰਾਪਤ ਕਰਦੇ ਹਨ, ਇੱਕ ਆਦਮੀ, ਯਿਸ਼ੂ ਮਸੀਹ ਦੇ ਰਾਹੀਂ ਜੀਉਣਗੇ।