36 ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ:
"ਤੇਰੇ ਕਾਰਨ ਅਸੀਂ ਹਰ ਦਿਨ ਮੌਤ ਦਾ ਸਾਹਮਣਾ ਕਰਦੇ ਹਾਂ;
ਸਾਨੂੰ ਕਤਲ ਕੀਤੇ ਜਾਣ ਵਾਲੀਆਂ ਭੇਡਾਂ ਮੰਨਿਆ ਜਾਂਦਾ ਹੈ।"8:36 ਜ਼ਬੂ 42:2
37 ਫਿਰ ਵੀ ਇਨ੍ਹਾਂ ਸਭ ਗੱਲਾਂ ਵਿੱਚ ਅਸੀਂ ਉਸ ਰਾਹੀਂ ਜਿੱਤ ਪ੍ਰਾਪਤ ਕਰਨ ਵਾਲੇ ਨਾਲੋਂ ਵੱਧ ਹਾਂ ਜਿਸ ਨੇ ਸਾਨੂੰ ਪਿਆਰ ਕੀਤਾ। 38 ਕਿਉਂਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਾ ਤਾਂ ਮੌਤ, ਨਾ ਹੀ ਜ਼ਿੰਦਗੀ, ਨਾ ਹੀ ਦੂਤ, ਨਾ ਹੀ ਭੂਤ, ਨਾ ਹੀ ਵਰਤਮਾਨ, ਨਾ ਭਵਿੱਖ ਅਤੇ ਨਾ ਹੀ ਕੋਈ ਰਾਜ, 39 ਨਾ ਹੀ ਉਚਾਈ, ਨਾ ਡੂੰਘਾਈ, ਨਾ ਹੀ ਸਾਰੀ ਸ੍ਰਿਸ਼ਟੀ ਦੀ ਕੋਈ ਚੀਜ਼ ਸਾਨੂੰ ਉਸ ਪਰਮੇਸ਼ਵਰ ਦੇ ਪਿਆਰ ਤੋਂ ਵੱਖ ਕਰ ਸਕਦੀ ਹੈ ਜੋ ਸਾਡੇ ਪ੍ਰਭੂ ਮਸੀਹ ਯਿਸ਼ੂ ਵਿੱਚ ਹੈ।