Pular para o conteúdo
Publicidade

ਰੂਥ 1:1,16,17,20,21

OPCV Punjabi Contemporary Version

ਨਾਓਮੀ ਨੇ ਆਪਣੇ ਪਤੀ ਅਤੇ ਪੁੱਤਰਾਂ ਨੂੰ ਗੁਆ ਦਿੱਤਾ

1 ਜਿਨ੍ਹਾਂ ਦਿਨਾਂ ਵਿੱਚ ਨਿਆਂਕਾਰ ਰਾਜ ਕਰਦੇ ਸਨ, ਉਹਨਾਂ ਦਿਨਾਂ ਵਿੱਚ ਦੇਸ਼ ਵਿੱਚ ਕਾਲ ਪੈ ਗਿਆ। ਇਸ ਲਈ ਯਹੂਦਾਹ ਦੇ ਬੈਤਲਹਮ ਤੋਂ ਇੱਕ ਆਦਮੀ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੇ ਦੇਸ਼ ਵਿੱਚ ਕੁਝ ਸਮੇਂ ਲਈ ਰਹਿਣ ਲਈ ਚਲਾ ਗਿਆ।

16 ਪਰ ਰੂਥ ਨੇ ਉੱਤਰ ਦਿੱਤਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ। 17 ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਾਹਵੇਹ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"

20 "ਮੈਨੂੰ ਨਾਓਮੀ ਨਾ ਆਖੋ," ਉਸਨੇ ਉਹਨਾਂ ਨੂੰ ਕਿਹਾ। "ਮੈਨੂੰ ਮਾਰਾ1:20 ਮਾਰਾ ਅਰਥ ਕੌੜਾ ਆਖੋ, ਕਿਉਂਕਿ ਸਰਵਸ਼ਕਤੀਮਾਨ ਨੇ ਮੇਰੀ ਜ਼ਿੰਦਗੀ ਬਹੁਤ ਕੌੜੀ ਬਣਾ ਦਿੱਤੀ ਹੈ। 21 ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਾਹਵੇਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫਿਰ ਤੁਸੀਂ ਨਾਓਮੀ ਕਿਉਂ ਕਹਿੰਦੀਆਂ ਹੋ, ਯਾਹਵੇਹ ਮੇਰਾ ਵਿਰੋਧੀ ਬਣਿਆਂ ਅਤੇ ਸਰਵਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ ਹੈ।"

Em outras traduções

  1. IRVPUN Indian Revised Version (IRV) - Punjabi

    1 ਬਹੁਤ ਪਹਿਲੇ ਸਮੇਂ ਦੌਰਾਨ ਅਜਿਹਾ ਹੋਇਆ ਕਿ ਇਸਰਾਏਲ ਦੇਸ ਵਿੱਚ ਕਾਲ ਪੈ ਗਿਆ। ਬੈਤਲਹਮ ਸ਼ਹਿਰ ਦੇ ਯਹੂਦਾਹ ਖੇਤਰ ਦਾ ਇੱਕ ਮਨੁੱਖ ਆਪਣੀ ਪਤਨੀ ਅਤੇ ਦੋਵੇਂ ਪੁੱਤਰਾਂ ਦੇ ਨਾਲ ਮੋਆਬ ਦੇ ਦੇਸ ਵਿੱਚ ਪਰਦੇਸੀ ਹੋ ਕੇ ਰਹਿਣ ਨੂੰ ਗਿਆ।

    16 ਪਰ ਰੂਥ ਨੇ ਕਿਹਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, 17 ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"

    20 ਨਾਓਮੀ ਨੇ ਉਨ੍ਹਾਂ ਨੂੰ ਕਿਹਾ, "ਮੈਨੂੰ ਨਾਓਮੀ1:20 ਖੁਸ਼ਹਾਲ ਨਾ ਕਹੋ, ਮੈਨੂੰ ‘ਮਾਰਾ1:20 ਨਿਰਾਸ਼ਾ ’ ਕਹੋ ਕਿਉਂ ਜੋ ਸਰਬ ਸ਼ਕਤੀਮਾਨ ਨੇ ਮੈਨੂੰ ਬਹੁਤ ਦੁੱਖ ਦਿੱਤਾ ਹੈ। 21 ਮੈਂ ਭਰੀ ਪੂਰੀ ਇੱਥੋਂ ਨਿੱਕਲੀ ਸੀ, ਪਰ ਯਹੋਵਾਹ ਮੈਨੂੰ ਖਾਲੀ ਹੱਥ ਮੋੜ ਲਿਆਇਆ ਹੈ। ਫੇਰ ਤੁਸੀਂ ਮੈਨੂੰ ਨਾਓਮੀ ਕਿਉਂ ਕਹਿੰਦੀਆਂ ਹੋ? ਤੁਸੀਂ ਵੇਖਦੇ ਹੋ, ਜੋ ਯਹੋਵਾਹ ਮੇਰਾ ਵਿਰੋਧੀ ਬਣਿਆ ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਦੁੱਖ ਦਿੱਤਾ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Rute
Ver todos os capítulos de Rute