Pular para o conteúdo
Publicidade

ਰੂਥ 1:14-17

OPCV Punjabi Contemporary Version

14 ਇਹ ਸੁਣ ਕੇ ਉਹ ਫੇਰ ਉੱਚੀ ਆਵਾਜ਼ ਵਿੱਚ ਰੋਈਆਂ ਫਿਰ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ, ਪਰ ਰੂਥ ਉਸ ਨਾਲ ਚਿੰਬੜੀ ਰਹੀ।

15 ਤਦ ਨਾਓਮੀ ਨੇ ਕਿਹਾ, "ਵੇਖ, ਤੇਰੀ ਜੇਠਾਣੀ ਆਪਣੇ ਲੋਕਾਂ ਅਤੇ ਆਪਣੇ ਦੇਵਤਿਆਂ ਕੋਲ ਵਾਪਸ ਜਾ ਰਹੀ ਹੈ, ਤੂੰ ਵੀ ਉਸ ਦੇ ਪਿੱਛੇ ਵਾਪਸ ਚਲੀ ਜਾ।"

16 ਪਰ ਰੂਥ ਨੇ ਉੱਤਰ ਦਿੱਤਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ। 17 ਜਿੱਥੇ ਤੂੰ ਮਰੇਂਗੀ ਉੱਥੇ ਹੀ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ। ਯਾਹਵੇਹ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"

Em outras traduções

  1. IRVPUN Indian Revised Version (IRV) - Punjabi

    14 ਤਦ ਉਹ ਫਿਰ ਉੱਚੀ ਅਵਾਜ਼ ਨਾਲ ਰੋਈਆਂ ਅਤੇ ਆਰਪਾਹ ਨੇ ਆਪਣੀ ਸੱਸ ਨੂੰ ਚੁੰਮਿਆ ਪਰ ਰੂਥ ਨੇ ਨਾਓਮੀ ਨੂੰ ਨਾ ਛੱਡਿਆ।

    15 ਤਦ ਨਾਓਮੀ ਨੇ ਰੂਥ ਨੂੰ ਕਿਹਾ, "ਵੇਖ, ਤੇਰੀ ਜੇਠਾਣੀ ਆਪਣੇ ਟੱਬਰ ਅਤੇ ਦੇਵਤਿਆਂ ਦੇ ਕੋਲ ਮੁੜ ਗਈ ਹੈ, ਤੂੰ ਵੀ ਆਪਣੀ ਜੇਠਾਣੀ ਦੇ ਪਿੱਛੇ ਚਲੀ ਜਾ।" 16 ਪਰ ਰੂਥ ਨੇ ਕਿਹਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ, 17 ਜਿੱਥੇ ਤੂੰ ਮਰੇਂਗੀ, ਉੱਥੇ ਮੈਂ ਮਰਾਂਗੀ ਅਤੇ ਅਸੀਂ ਉੱਥੇ ਹੀ ਦਫ਼ਨਾਈਆਂ ਜਾਵਾਂਗੀਆਂ l ਯਹੋਵਾਹ ਮੇਰੇ ਨਾਲ ਅਜਿਹਾ ਹੀ ਕਰੇ ਅਤੇ ਇਸ ਨਾਲੋਂ ਵੀ ਵੱਧ, ਮੌਤ ਤੋਂ ਬਿਨ੍ਹਾਂ ਕੋਈ ਹੋਰ ਕਾਰਨ ਮੈਨੂੰ ਤੇਰੇ ਤੋਂ ਵੱਖਰਾ ਨਾ ਕਰੇ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Rute
Ver todos os capítulos de Rute