Pular para o conteúdo
Publicidade

ਜ਼ਬੂਰਾਂ 139:13-18

OPCV Punjabi Contemporary Version

13 ਤੂੰ ਮੇਰੇ ਸਰੀਰ ਦੇ ਸਾਰੇ ਨਾਜ਼ੁਕ, ਅੰਦਰੂਨੀ ਅੰਗ ਬਣਾਏ;

ਅਤੇ ਮੇਰੀ ਮਾਂ ਦੇ ਗਰਭ ਵਿੱਚ ਮੈਨੂੰ ਇਕੱਠੇ ਬੁਣਿਆ।

14 ਮੈ ਤੇਰਾ ਧੰਨਵਾਦ ਕਰਦਾ ਹਾਂ ਕਿਉਂਕਿ ਤੂੰ ਮੈਨੂੰ ਭਿਆਨਕ ਅਤੇ ਅਦਭੁਤ ਤਰੀਕੇ ਨਾਲ ਬਣਾਇਆ ਹੈ;

ਤੇਰੇ ਕੰਮ ਅਚਰਜ਼ ਹਨ,

ਮੈਂ ਇਹਨਾਂ ਨੂੰ ਕਿੰਨੀ ਚੰਗੀ ਤਰ੍ਹਾਂ ਜਾਣਦਾ ਹਾਂ।139:14 ਪ੍ਰਕਾ 15:3

15 ਤੂੰ ਮੇਰੇ ਸਰੀਰ ਨੂੰ ਜਾਣਦਾ ਹੈ,

ਮੇਰੀਆਂ ਹੱਡੀਆ ਤੇਰੇ ਤੋਂ ਲੁੱਕੀਆ ਹੋਈਆ ਨਹੀਂ ਸਨ,

ਜਦੋਂ ਮੈਂ ਗਰਭ ਦੇ ਹਨ੍ਹੇਰੇ ਵਿੱਚ ਬੁਣਿਆ ਗਿਆ ਸੀ।

16 ਤੂੰ ਮੇਰੇ ਜਨਮ ਤੋਂ ਪਹਿਲਾਂ ਮੈਨੂੰ ਵੇਖਿਆ

ਮੇਰੀ ਜ਼ਿੰਦਗੀ ਦਾ ਹਰ ਦਿਨ ਤੇਰੀ ਕਿਤਾਬ ਵਿੱਚ ਦਰਜ ਕੀਤਾ ਗਿਆ ਹੈ;

ਜਦ ਕਿ ਉਸ ਸਮੇਂ ਉਹਨਾਂ ਵਿੱਚੋਂ ਇੱਕ ਵੀ ਹੋਂਦ ਵਿੱਚ ਨਹੀਂ ਸੀ।

17 ਹੇ ਪਰਮੇਸ਼ਵਰ, ਤੇਰੇ ਵਿਚਾਰ ਮੇਰੇ ਲਈ ਕਿੰਨੇ ਕੀਮਤੀ ਹਨ,

ਉਹਨਾਂ ਨੂੰ ਗਿਣਿਆ ਨਹੀਂ ਜਾ ਸਕਦਾ।

18 ਜੇ ਮੈਂ ਉਹਨਾਂ ਨੂੰ ਗਿਣਨਾ ਸ਼ੁਰੂ ਵੀ ਕਰਾਂ,

ਤਾਂ ਉਹ ਰੇਤ ਦੇ ਦਾਣਿਆਂ ਨਾਲੋਂ ਵੀ ਜ਼ਿਆਦਾ ਹਨ,

ਅਤੇ ਜਦੋਂ ਮੈਂ ਉੱਠਦਾ ਹੈ, ਮੈਂ ਤੁਹਾਡੇ ਨਾਲ ਹੁੰਦਾ ਹੈ।

Em outras traduções

  1. IRVPUN Indian Revised Version (IRV) - Punjabi

    13 ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,

    ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।

    14 ਮੈਂ ਤੇਰਾ ਧੰਨਵਾਦ ਕਰਾਂਗਾ,

    ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,

    ਤੇਰੇ ਕੰਮ ਅਚਰਜ਼ ਹਨ,

    ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!

    15 ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ,

    ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ,

    ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।

    16 ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ,

    ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ,

    ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।

    17 ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ,

    ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!

    18 ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ,

    ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.