Publicidade

Salmos 20

ਸੰਗੀਤ ਦੇ ਨਿਰਦੇਸ਼ਕ ਲਈ, ਦਾਵੀਦ ਦਾ ਇੱਕ ਜ਼ਬੂਰ।

1 ਬਿਪਤਾ ਦੇ ਸਮੇਂ ਵਿੱਚ ਯਾਹਵੇਹ ਤੈਨੂੰ ਉੱਤਰ ਦੇਵੇ;

ਯਾਕੋਬ ਦੇ ਪਰਮੇਸ਼ਵਰ ਦਾ ਨਾਮ ਤੇਰੀ ਰੱਖਿਆ ਕਰੇ।

2 ਉਹ ਪਵਿੱਤਰ ਸਥਾਨ ਤੋਂ ਤੈਨੂੰ ਸਹਾਇਤਾ ਭੇਜੇ

ਅਤੇ ਸੀਯੋਨ ਤੋਂ ਤੈਨੂੰ ਸੰਭਾਲੇ।

3 ਉਹ ਤੇਰੀਆਂ ਸਾਰੀਆਂ ਬਲੀਆਂ ਨੂੰ ਯਾਦ ਰੱਖੇ ਅਤੇ ਤੇਰੀਆਂ ਹੋਮ ਦੀਆਂ ਭੇਟਾਂ ਨੂੰ ਸਵੀਕਾਰ ਕਰੇ।

4 ਉਹ ਤੇਰੇ ਦਿਲ ਦੀ ਇੱਛਾ ਅਨੁਸਾਰ ਤੈਨੂੰ ਦੇਵੇ

ਅਤੇ ਤੇਰੀਆਂ ਸਾਰੀਆਂ ਯੋਜਨਾਵਾਂ ਨੂੰ ਸਫਲ ਕਰੇ।

5 ਅਸੀਂ ਤੇਰੀ ਜਿੱਤ ਦੀ ਖੁਸ਼ੀ ਵਿੱਚ ਜੈਕਾਰੇ ਮਾਰਾਂਗੇ

ਅਤੇ ਆਪਣੇ ਪਰਮੇਸ਼ਵਰ ਦੇ ਨਾਮ ਵਿੱਚ ਆਪਣੇ ਝੰਡੇ ਖੜੇ ਕਰਾਂਗੇ।

ਯਾਹਵੇਹ ਤੇਰੀਆਂ ਸਾਰੀਆਂ ਬੇਨਤੀਆਂ ਪੂਰੀਆਂ ਕਰੇ।

6 ਹੁਣ ਮੈਂ ਇਹ ਜਾਣਦਾ ਹਾਂ:

ਯਾਹਵੇਹ ਆਪਣੇ ਮਸਹ ਕੀਤੇ ਹੋਏ ਨੂੰ ਜਿੱਤ ਦਿੰਦਾ ਹੈ।

ਉਹ ਉਸ ਨੂੰ ਆਪਣੇ ਸਵਰਗੀ ਅਸਥਾਨ ਤੋਂ

ਆਪਣੇ ਸੱਜੇ ਹੱਥ ਦੀ ਜੇਤੂ ਸ਼ਕਤੀ ਨਾਲ ਉੱਤਰ ਦਿੰਦਾ ਹੈ।

7 ਕੋਈ ਰਥਾਂ ਉੱਤੇ ਅਤੇ ਕੋਈ ਘੋੜਿਆਂ ਉੱਤੇ ਭਰੋਸਾ ਰੱਖਦਾ ਹੈ,

ਪਰ ਅਸੀਂ ਆਪਣੇ ਪਰਮੇਸ਼ਵਰ ਦੇ ਨਾਮ ਉੱਤੇ ਭਰੋਸਾ ਰੱਖਦੇ ਹਾਂ।

8 ਉਹ ਆਪਣੇ ਗੋਡਿਆਂ ਉੱਤੇ ਲਿਆਏ ਜਾਂਦੇ ਹਨ ਅਤੇ ਡਿੱਗਦੇ ਹਨ,

ਪਰ ਅਸੀਂ ਉੱਠਦੇ ਹਾਂ ਅਤੇ ਮਜ਼ਬੂਤੀ ਨਾਲ ਖੜ੍ਹੇ ਹੁੰਦੇ ਹਾਂ।

9 ਯਾਹਵੇਹ, ਰਾਜੇ ਨੂੰ ਜਿੱਤ ਦਿੰਦਾ ਹੈ!

ਜਦੋਂ ਅਸੀਂ ਪੁਕਾਰਦੇ ਹਾਂ ਤਾਂ ਉਹ ਸਾਨੂੰ ਉੱਤਰ ਦਿੰਦਾ ਹੈ!

Veja também

Publicidade
Bíblia Online Bíblia Online

Bíblia Online • Versão: 2026-06-16_18-40-07-