Pular para o conteúdo
Publicidade

ਜ਼ਬੂਰਾਂ 6

ਸੰਗੀਤ ਦੇ ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ। ਸ਼ਮੀਨਿਥ6 ਸ਼ਾਇਦ ਸੰਗੀਤ ਨਾਲ ਸਬੰਧਤ ਇੱਕ ਸ਼ਬਦ ਦਾਵੀਦ ਦਾ ਇੱਕ ਜ਼ਬੂਰ।

1 ਹੇ ਯਾਹਵੇਹ, ਆਪਣੇ ਗੁੱਸੇ ਵਿੱਚ ਮੈਨੂੰ ਨਾ ਝਿੜਕੀਂ

ਅਤੇ ਨਾ ਹੀ ਆਪਣੇ ਕ੍ਰੋਧ ਵਿੱਚ ਮੈਨੂੰ ਤਾੜ।

2 ਹੇ ਯਾਹਵੇਹ, ਮੇਰੇ ਉੱਤੇ ਦਯਾ ਕਰ, ਮੈਂ ਬੇਹੋਸ਼ ਹੋ ਰਿਹਾ ਹਾਂ;

ਹੇ ਯਾਹਵੇਹ, ਮੈਨੂੰ ਚੰਗਾ ਕਰ, ਕਿਉਂਕਿ ਮੇਰੀਆਂ ਹੱਡੀਆਂ ਨੂੰ ਪੀੜਾ ਲੱਗੀਆਂ ਹੋਈਆ ਹਨ।

3 ਮੇਰੀ ਆਤਮਾ ਡੂੰਘੇ ਦੁੱਖ ਵਿੱਚ ਹੈ।

ਕਿੰਨਾ ਚਿਰ, ਯਾਹਵੇਹ, ਕਿੰਨਾ ਚਿਰ, ਮੈਂ ਮਦਦ ਲਈ ਇੰਤਜਾਰ ਕਰਾ?6:3 ਯੋਹ 12:27

4 ਹੇ ਯਾਹਵੇਹ, ਮੁੜ ਆ, ਅਤੇ ਮੈਨੂੰ ਛੁਡਾ;

ਆਪਣੇ ਅਟੁੱਟ ਪਿਆਰ ਦੇ ਕਾਰਨ ਮੈਨੂੰ ਬਚਾ ਲੈ।

5 ਮੁਰਦਿਆਂ ਵਿੱਚੋਂ ਕੋਈ ਵੀ ਤੇਰੇ ਨਾਮ ਦਾ ਪ੍ਰਚਾਰ ਨਹੀਂ ਕਰਦਾ।

ਕਬਰ ਵਿੱਚੋਂ ਕੌਣ ਤੇਰੀ ਉਸਤਤ ਕਰਦਾ ਹੈ?

6 ਮੈਂ ਆਪਣੇ ਹਾਉਂਕੇ ਤੋਂ ਥੱਕ ਗਿਆ ਹਾਂ।

ਸਾਰੀ ਰਾਤ ਮੈਂ ਆਪਣੇ ਬਿਸਤਰੇ ਉੱਤੇ ਰੋ-ਰੋ ਕੇ ਹੜ੍ਹ ਵਗਾ ਲੈਂਦਾ ਹਾਂ,

ਅਤੇ ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।

7 ਮੇਰੀਆਂ ਅੱਖਾਂ ਗਮ ਦੇ ਕਾਰਨ ਕਮਜ਼ੋਰ ਹੁੰਦੀਆਂ ਜਾਂਦੀਆਂ ਹਨ;

ਉਹ ਮੇਰੇ ਸਾਰੇ ਦੁਸ਼ਮਣਾਂ ਦੇ ਕਾਰਨ ਅਸਫ਼ਲ ਹੋ ਜਾਂਦੇ ਹਨ।

8 ਮੇਰੇ ਤੋਂ ਦੂਰ ਹੋ ਜਾਓ, ਹੇ ਸਾਰੇ ਜਿਹੜੇ ਬੁਰੇ ਕੰਮ ਕਰਦੇ ਹੋ,

ਕਿਉਂਕਿ ਯਾਹਵੇਹ ਨੇ ਮੇਰਾ ਰੋਣਾ ਸੁਣਿਆ ਹੈ।6:8 ਮੱਤੀ 7:23; ਲੂਕ 13:27

9 ਯਾਹਵੇਹ ਨੇ ਆਪਣੀ ਦਯਾ ਦੇ ਕਾਰਨ ਮੇਰੀ ਪੁਕਾਰ ਸੁਣੀ ਹੈ;

ਯਾਹਵੇਹ ਮੇਰੀ ਪ੍ਰਾਰਥਨਾ ਨੂੰ ਸਵੀਕਾਰ ਕਰਦਾ ਹੈ।

10 ਮੇਰੇ ਸਾਰੇ ਦੁਸ਼ਮਣ ਸ਼ਰਮ ਅਤੇ ਕਸ਼ਟ ਨਾਲ ਡੁੱਬ ਜਾਣਗੇ;

ਉਹ ਅਚਾਨਕ ਸ਼ਰਮਿੰਦਗੀ ਵਿੱਚ ਮੁੜ ਜਾਣਗੇ।

Estes versículos te tocaram? Ore agora!

+581 estão orando agora.

Junte-se à corrente de oração.