Pular para o conteúdo
Publicidade

ਜ਼ਬੂਰਾਂ 62

ਸੰਗੀਤ ਦੇ ਨਿਰਦੇਸ਼ਕ ਲਈ। ਯਦੂਥੂਨ ਲਈ। ਦਾਵੀਦ ਦਾ ਇੱਕ ਜ਼ਬੂਰ।

1 ਸੱਚ-ਮੁੱਚ ਮੇਰੀ ਆਤਮਾ ਪਰਮੇਸ਼ਵਰ ਵਿੱਚ ਆਰਾਮ ਪਾਉਂਦੀ ਹੈ;

ਮੇਰੀ ਮੁਕਤੀ ਉਸ ਵੱਲੋਂ ਆਉਂਦੀ ਹੈ।

2 ਸੱਚ-ਮੁੱਚ ਉਹ ਮੇਰੀ ਚੱਟਾਨ ਅਤੇ ਮੇਰੀ ਮੁਕਤੀ ਹੈ;

ਉਹ ਮੇਰਾ ਗੜ੍ਹ ਹੈ, ਮੈਂ ਕਦੇ ਨਹੀਂ ਹਿੱਲਾਂਗਾ।

3 ਤੁਸੀਂ ਕਦੋਂ ਤੱਕ ਮੇਰੇ ਤੇ ਹਮਲਾ ਕਰੋਗੇ?

ਕੀ ਤੁਸੀਂ ਸਾਰੇ ਮੈਨੂੰ ਹੇਠਾਂ ਸੁੱਟ ਦਿਓਗੇ,

ਇਹ ਝੁਕੀ ਹੋਈ ਕੰਧ, ਹਿੱਲਦੀ ਹੋਈ ਵਾੜ ਵਰਗਾ ਹੈ।

4 ਯਕੀਨਨ ਹੀ ਉਹ ਮੈਨੂੰ ਮੇਰੇ ਉੱਚੇ ਸਥਾਨ ਤੋਂ

ਸਿੱਟਣਾ ਚਾਹੁੰਦੇ ਹਨ;

ਉਹ ਝੂਠ ਵਿੱਚ ਅਨੰਦ ਮਾਣਦੇ ਹਨ।

ਉਹ ਆਪਣੇ ਮੂੰਹ ਨਾਲ ਅਸੀਸ ਦਿੰਦੇ ਹਨ,

ਪਰ ਆਪਣੇ ਮਨਾਂ ਵਿੱਚ ਸਰਾਪ ਦਿੰਦੇ ਹਨ।

5 ਹਾਂ, ਮੇਰੀ ਜਾਨ, ਤੂੰ ਪਰਮੇਸ਼ਵਰ ਹੀ ਦੇ ਅੱਗੇ ਚੁੱਪ-ਚਾਪ ਰਹਿ;

ਮੇਰੀ ਉਮੀਦ ਉਸ ਤੋਂ ਹੈ।

6 ਸੱਚ-ਮੁੱਚ ਉਹ ਮੇਰੀ ਚੱਟਾਨ ਅਤੇ ਮੇਰੀ ਮੁਕਤੀ ਹੈ।

ਉਹ ਮੇਰਾ ਗੜ੍ਹ ਹੈ, ਮੈਂ ਨਹੀਂ ਡੋਲਾਂਗਾ।

7 ਮੇਰੀ ਮੁਕਤੀ ਅਤੇ ਮੇਰਾ ਸਨਮਾਨ ਪਰਮੇਸ਼ਵਰ ਤੇ ਨਿਰਭਰ ਕਰਦਾ ਹੈ;

ਉਹ ਮੇਰੀ ਬਲਵੰਤ ਚੱਟਾਨ, ਮੇਰੀ ਪਨਾਹ ਹੈ।

8 ਹੇ ਲੋਕੋ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ;

ਆਪਣੇ ਦਿਲ ਉਸ ਅੱਗੇ ਡੋਲ੍ਹ ਦਿਓ,

ਕਿਉਂਕਿ ਪਰਮੇਸ਼ਵਰ ਸਾਡੀ ਪਨਾਹ ਹੈ।

9 ਯਕੀਨਨ ਸਾਧਾਰਨ ਲੋਕ ਇੱਕ ਸਾਹ ਵਾਂਗ ਹਨ,

ਅਤੇ ਖਾਸ ਲੋਕ ਝੂਠ ਵਾਂਗ ਹਨ।

ਜੇਕਰ ਇੱਕ ਸੰਤੁਲਨ ਤੇ ਤੋਲਿਆ ਜਾਵੇ, ਤਾਂ ਉਹ ਕੁਝ ਵੀ ਨਹੀਂ ਹਨ;

ਇਕੱਠੇ ਉਹ ਸਿਰਫ ਇੱਕ ਸਾਹ ਹਨ।

10 ਅਨ੍ਹੇਰ ਉੱਤੇ ਭਰੋਸਾ ਨਾ ਰੱਖੋ,

ਨਾ ਚੋਰੀ ਅਤੇ ਲੁੱਟ ਦੇ ਮਾਲ ਤੇ ਵਿਅਰਥ ਉਮੀਦ ਕਰੋ;

ਭਾਵੇਂ ਤੁਹਾਡੀ ਦੌਲਤ ਵਧਦੀ ਹੋਵੇ,

ਉਸ ਉੱਤੇ ਆਪਣਾ ਮਨ ਨਾ ਲਗਾਓ।

11 ਪਰਮੇਸ਼ਵਰ ਇੱਕੋ ਵਾਰ ਬੋਲਿਆ,

ਪਰ ਮੈਂ ਦੋ ਵਾਰੀ ਸੁਣਿਆ:

"ਸਮਰੱਥਾ ਪਰਮੇਸ਼ਵਰ ਦੀ ਹੈ,

12 ਹੇ ਯਾਹਵੇਹ, ਤੇਰੇ ਨਾਲ ਅਥਾਹ ਪਿਆਰ ਹੈ"

ਅਤੇ, "ਤੁਸੀਂ ਹਰੇਕ ਨੂੰ ਉਹਨਾਂ ਦੇ ਕੀਤੇ ਅਨੁਸਾਰ ਫਲ ਦਿੰਦਾ ਹੈ।"

Estes versículos te tocaram? Ore agora!

+581 estão orando agora.

Junte-se à corrente de oração.