6 ਇੱਕ ਬਜ਼ੁਰਗ ਨਿਰਦੋਸ਼ ਅਤੇ ਆਪਣੀ ਪਤਨੀ ਪ੍ਰਤੀ ਵਫ਼ਾਦਾਰ ਹੋਵੇ, ਅਤੇ ਉਹ ਆਦਮੀ ਜਿਸ ਦੇ ਬੱਚੇ ਵਿਸ਼ਵਾਸ ਕਰਦੇ ਹੋਣ ਅਤੇ ਬੇਕਾਬੂ ਅਤੇ ਅਣ-ਆਗਿਆਕਾਰੀ ਹੋਣ ਦੇ ਦੋਸ਼ ਵਿੱਚ ਖੁੱਲ੍ਹੇ ਨਾ ਹੋਣ।1:6 1 ਤਿਮੋ 3:1-6 7 ਕਿਉਂਕਿ ਨਿਗਾਹਬਾਨ ਨੂੰ ਪਰਮੇਸ਼ਵਰ ਦਾ ਭੰਡਾਰੀ ਹੋਣ ਲਈ ਨਿਰਦੋਸ਼ ਹੋਣਾ ਚਾਹੀਦਾ ਹੈ; ਨਾ ਜ਼ਿੱਦੀ, ਨਾ ਗੁੱਸੇ ਵਾਲਾ, ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਅਤੇ ਨਾ ਹੀ ਬੇਈਮਾਨੀ ਦੀ ਕਮਾਈ ਲਾਲਚ ਕਰਨ ਵਾਲਾ ਹੋਵੇ। 8 ਇਸ ਦੀ ਬਜਾਏ, ਉਹ ਪਰਾਹੁਣਚਾਰੀ ਵਾਲਾ ਹੋਣਾ ਚਾਹੀਦਾ ਹੈ, ਉਹ ਨੇਕੀ ਨੂੰ ਪਿਆਰ ਕਰਨ ਵਾਲਾ ਹੋਵੇ, ਜੋ ਸਵੈ-ਨਿਯੰਤ੍ਰਿਤ, ਸਿੱਧਾ, ਪਵਿੱਤਰ ਅਤੇ ਅਨੁਸ਼ਾਸਿਤ ਹੋਵੇ। 9 ਉਸ ਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।